ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਰਾਸ਼ਟਰੀ ਮਹਿਲਾ ਦਿਵਸ ਮਨਾਇਆ
ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਰਾਸ਼ਟਰੀ ਮਹਿਲਾ ਦਿਵਸ ਮਨਾਇਆ
Publish Date: Sun, 15 Feb 2026 05:29 PM (IST)
Updated Date: Mon, 16 Feb 2026 04:04 AM (IST)

50 ਤੋਂ ਵੱਧ ਮਹਿਲਾ ਪ੍ਰੋਫੈਸਰਾਂ ਨੂੰ ਕੀਤਾ ਗਿਆ ਸਨਮਾਨਿਤ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਰਿਸਰਚ ਅਤੇ ਪ੍ਰਕਾਸ਼ਨ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 50 ਤੋਂ ਵੱਧ ਮਹਿਲਾ ਫੈਕਲਟੀ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ਵਿੱਚ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਇ ਖੰਨਾ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਚੰਦਰ ਮੋਹਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਨੇ ਮਹਿਲਾ ਪ੍ਰੋਫੈਸਰਾਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੇ ਸਮਰਪਣ, ਅਕਾਦਮਿਕ ਸ਼੍ਰੇਸ਼ਠਤਾ ਅਤੇ ਰਿਸਰਚ ਪ੍ਰਤੀ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ। ਆਪਣੇ ਸੰਬੋਧਨ ਵਿੱਚ ਅਵਿਨਾਸ਼ ਰਾਇ ਖੰਨਾ ਨੇ ਕਿਹਾ ਕਿ ਸਿੱਖਿਆ ਅਤੇ ਰਿਸਰਚ ਦੇ ਖੇਤਰ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਸਮਾਜ ਦੀ ਤਰੱਕੀ ਦਾ ਮਜ਼ਬੂਤ ਆਧਾਰ ਹੈ। ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਆਪਣੀਆਂ ਮਹਿਲਾ ਅਧਿਆਪਕਾਂ ਦੀਆਂ ਉਪਲਬਧੀਆਂ ‘ਤੇ ਮਾਣ ਹੈ, ਜੋ ਲਗਾਤਾਰ ਰਿਸਰਚ, ਨਵਚੇਤਨਾ ਅਤੇ ਪ੍ਰਕਾਸ਼ਨਾਂ ਰਾਹੀਂ ਸੰਸਥਾ ਦਾ ਨਾਮ ਰੋਸ਼ਨ ਕਰ ਰਹੀਆਂ ਹਨ। ਕਾਰਜਕ੍ਰਮ ਦੇ ਅੰਤ ਵਿੱਚ ਯੂਨੀਵਰਸਿਟੀ ਦੇ ਡੀਨ ਡਾ. ਕੁਲਦੀਪ ਵਾਲੀਆ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਯੂਨੀਵਰਸਿਟੀ ਦੀਆਂ ਮਹਿਲਾ ਪ੍ਰੋਫੈਸਰਾਂ ਸਮੇਤ ਸਮੂਹ ਸਟਾਫ ਵੀ ਮੌਜੂਦ ਸੀ।