19 ਨੂੰ ਐੱਨਪੀਐੱਸ ਕਰਮਚਾਰੀ ਫੁਕਣਗੇ ਮੁੱਖ ਮੰਤਰੀ ਦੇ ਪੁਤਲੇ
19 ਫਰਵਰੀ ਨੂੰ ਐਨਪੀਐਸ ਕਰਮਚਾਰੀ ਫੁਕਣਗੇ ਮੁੱਖ ਮੰਤਰੀ ਦੇ ਪੁਤਲੇ
Publish Date: Sun, 15 Feb 2026 05:36 PM (IST)
Updated Date: Mon, 16 Feb 2026 04:04 AM (IST)

ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਵੱਲ ਕਰਨਗੇ ਕੂਚ ਰਾਜੀਵ ਸ਼ਰਮਾ, ਪੰਜਾਬੀ ਜਾਗਰਣ, ਮੁਕੇਰੀਆਂ: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਉਲੀਕੇ ਸੰਘਰਸ਼ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਮੁਕੇਰੀਆਂ ਦੇ ਪ੍ਰਧਾਨ ਰਜਤ ਮਹਾਜਨ ਅਤੇ ਜਨਰਲ ਸਕੱਤਰ ਸਤੀਸ਼ ਕੁਮਾਰ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਜਿਹੜਾ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਉਸ ਨੂੰ ਤਿੰਨ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ। ਇਸ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਸਾਜ਼ਿਸ਼ੀ ਚੁੱਪੀ ਵਿਰੁੱਧ ਰੋਹ ਭੜਕ ਗਿਆ ਹੈ। ਜਿਸ ਦੇ ਤਹਿਤ 19 ਫਰਵਰੀ ਨੂੰ ਮੁੱਖ ਮੰਤਰੀ ਦੇ ਅਰਥੀ ਫੂਕ ਮੁਜ਼ਾਹਰੇ ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਕੀਤੇ ਜਾਣਗੇ ਅਤੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੋਰਾਨ ਸਮੂਹ ਐੱਨਪੀਐੱਸ ਕਰਮਚਾਰੀ ਵਿਧਾਨ ਸਭਾ ਵੱਲ ਨੂੰ ਮਾਰਚ ਕਰਨਗੇ ਜਿਸ ਦੇ ਸਬੰਧ ਵਿੱਚ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਬਲਾਕ ਪੱਧਰ ਤੇ ਵਿਉਂਤਬੰਦੀ ਅਤੇ ਤਿਆਰੀ ਵਿੱਢ ਦਿੱਤੀ ਹੈ, ਕਿਉਂਕਿ ਸਰਕਾਰ ਦੇ ਲਾਰਿਆਂ ਤੋਂ ਅੱਕੇ ਕਰਮਚਾਰੀ ਹੁਣ ਆਰ ਜਾਂ ਪਾਰ ਦੇ ਸੰਘਰਸ਼ ਕਰਨ ਦੇ ਰੌਅ ਵਿੱਚ ਹਨ। ਉਹਨਾਂ ਸਾਰੇ ਕਰਮਚਾਰੀਆਂ ਨੂੰ 19 ਫਰਵਰੀ 3:30 ਵਜੇ ਰੈਸਟ ਹਾਊਸ ਮਕੇਰੀਆਂ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਤੇ ਰਿਸ਼ਵ ਦੇਵ,ਵਿਕਾਸ ਸ਼ਰਮਾ, ਸੰਦੀਪ ਸਿੰਘ, ਬਲਵਿੰਦਰ ਟਾਕ, ਬ੍ਰਿਜ ਮੋਹਨ, ਪਰਮਜੀਤ ਸਿੰਘ,ਮਨਜੀਤ ਸਿੰਘ , ਰਮਾ ਕਾਂਤ,ਅਨਿਲ ਸਵਾਰ, ਲੈਕ. ਰਾਜੇਸ਼ ਕੁਮਾਰ,ਰਾਜ ਕੁਮਾਰ, ਖੁਸ਼ਵੰਤ ਸਿੰਘ, ਅਨਿਲ ਭੰਗਾਲਾ, ਰੌਸ਼ਨ ਲਾਲ, ਪਰਸ ਰਾਮ, ਰਮੇਸ਼ ਕੁਮਾਰ, ਨੀਲ ਕਮਲ, ਸੁਰਿੰਦਰ ਸਿੰਘ, ਸੁਰੇਸ਼ ਲੋਹਗੜ੍ਹ, ਬੂਟਾ ਸਿੰਘ, ਸੁਖਜਿੰਦਰ ਸਿੰਘ, ਗੁਲਵਿੰਦਰ ਸਿੰਘ, ਵਿਨੋਦ ਕੁਮਾਰ, ਗੁਰਪਾਲ ਸਿੰਘ ਆਦਿ ਹਾਜ਼ਰ ਸਨ।