ਟੈੱਟ ਵਿਰੋਧੀ ਮਹਾ-ਰੋਸ ਪ੍ਰਦਰਸ਼ਨ ’ਚ ਸੈਂਕੜੇ ਅਧਿਆਪਕ ਲੈਣਗੇ ਹਿੱਸਾ: ਜੀਟੀਯੂ
ਟੈੱਟ ਵਿਰੋਧੀ ਮਹਾ-ਰੋਸ ਪ੍ਰਦਰਸ਼ਨ ਵਿੱਚ ਹੁਸ਼ਿਆਰਪੁਰ ਤੋਂ ਸੈਂਕੜੇ ਅਧਿਆਪਕ ਲੈਣਗੇ ਹਿੱਸਾ: ਜੀ ਟੀ ਯੂ
Publish Date: Sun, 15 Feb 2026 06:57 PM (IST)
Updated Date: Mon, 16 Feb 2026 04:12 AM (IST)

ਕਮਲ, ਪੰਜਾਬੀ ਜਾਗਰਣ, ਹਰਿਆਣਾ: ਪੰਜਾਬ ਸਰਕਾਰ ਵੱਲੋਂ ਆਧਿਆਪਕਾ ਤੇ ਜਬਰੀ ਥੋਪੇ ਗਏ ਅਧਿਆਪਕ ਯੋਗਤਾ ਟੈਸਟ ਦੇ ਵਿਰੋਧ ਵਿੱਚ ਸਮੂਹ ਅਧਿਆਪਕ ਜਥੇਬੰਦੀਆਂ ਪੰਜਾਬ ਵੱਲੋਂ ਅਨੰਦਪੁਰ ਸਾਹਿਬ ਵਿਖੇ ਮਹਾ ਰੋਸ ਪ੍ਰਦਰਸ਼ਨ ਨੂੰ ਰੱਖਿਆ ਗਿਆ ਹੈ। ਜਿਸ ਵਿੱਚ ਹੁਸ਼ਿਆਰਪੁਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਅਧਿਆਪਕ ਸ਼ਾਮਿਲ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਜਿਲ੍ਹਾ ਪ੍ਰਧਾਨ ਗੌਰਮਿੰਟ ਟੀਚਰ ਯੂਨੀਅਨ ਪ੍ਰਿਤਪਾਲ ਸਿੰਘ ਚੌਟਾਲਾ ਅਤੇ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸੰਜੀਵ ਧੂਤ ਨੇ ਕਿਹਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮਹਾ-ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ 16 ਤੇ 17 ਫਰਵਰੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਬਲਾਕ ਪੱਧਰੀ ਸਾਂਝੀਆਂ ਤਿਆਰੀ ਮੀਟਿੰਗਾਂ ਕਰਨ ਦਾ ਫੈਸਲਾ ਕੀਤੀਆਂ ਜਾਣਗੀਆਂ। ਗੌਰਮਿੰਟ ਟੀਚਰ ਯੂਨੀਅਨ ਹੁਸ਼ਿਆਰਪੁਰ ਵੱਲੋਂ ਸਮੂਹ ਅਧਿਆਪਕਾਂ ਨੂੰ ਪੰਜਾਬ ਦੇ ਅਧਿਆਪਕ ਵਰਗ ਨੂੰ ਜ਼ਬਰੀ ਥੋਪੇ ਜਾ ਰਹੇ ਟੈੱਟ ਦਾ ਹਿੱਸਾ ਬਣਨ ਦੀ ਦੀ ਬਜਾਏ 22 ਫਰਵਰੀ ਨੂੰ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਟੈਟ ਵਿਰੋਧੀ ਮਹਾ ਪ੍ਰਦਰਸ਼ਨ ਵਿੱਚ ਹਿੱਸਾ ਲੈ ਕੇ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਅਮਰ ਸਿੰਘ ,ਜਨਰਲ ਸਕੱਤਰ ਜਸਵੀਰ ਤਲਵਾੜਾ, ਸਚਿਨ ਕੁਮਾਰ, ਸਰਬਜੀਤ ਸਿੰਘ, ਪ੍ਰਿੰਸ ਗੜ੍ਹਦੀਵਾਲਾ, ਵਿਕਾਸ ਸ਼ਰਮਾ ਅਤੇ ਹੋਰ ਵੱਡੀ ਗਿਣਤੀ ਵਿੱਚ ਅਧਿਆਪਕ ਆਗੂ ਸ਼ਾਮਲ ਸਨ।