ਵਿਦਿਆਰਥੀਆਂ ਨੂੰ ਕਾਪੀਆਂ ਅਤੇ ਪੈੱਨ ਵੰਡੇ
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਪੈਨ ਵੰਡੇ
Publish Date: Sun, 15 Feb 2026 08:13 PM (IST)
Updated Date: Mon, 16 Feb 2026 04:15 AM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੇ ਸਬੰਧ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਪਦਰਾਣਾ ਵਿਖੇ ਮੁਕੱਦਰ ਸਿੰਘ ਕਰੜਾ ਵੱਲੋਂ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਪੈਨ ਵੰਡੇ ਗਏ। ਇਸ ਮੌਕੇ ਮੁਕੱਦਰ ਕਰੜਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਆਪਣੇ ਜੀਵਨ ਵਿੱਚ ਢਾਲ ਲਏ ਜਾਣ ਤਾਂ ਸਮਾਜ ਵਿੱਚ ਕੋਈ ਭੇਦਭਾਵ ਨਹੀਂ ਰਹੇਗਾ। ਇਸ ਮੌਕੇ ਹੈਡ ਟੀਚਰ ਕਮਲੇਸ਼ ਰਾਣੀ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਗੁਰੂ ਜੀ ਦੀ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ।