ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਰੋਹ ਮਨਾਇਆ
ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਾਇਗੀ ਸਮਾਰੋਹ ਮਨਾਇਆ
Publish Date: Sun, 15 Feb 2026 08:16 PM (IST)
Updated Date: Mon, 16 Feb 2026 04:15 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਹ ਸਮਾਰੋਹ 11ਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰ ਸਾਥੀਆਂ ਨੂੰ ਸੁਨਿਹਰੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦੇਣ ਅਤੇ ਯਾਦਗਾਰ ਪਲ ਸਾਂਝੇ ਕਰਨ ਲਈ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਸਨ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਲਕਸ਼ ਪ੍ਰਾਪਤ ਕਰਨ, ਮਿਹਨਤ ਅਤੇ ਅਨੁਸ਼ਾਸਨ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਸਕੂਲ ਦੀ ਸ਼ਾਨ ਹਨ ਅਤੇ ਉਹਨਾਂ ਦੀ ਕਾਮਯਾਬੀ ਸੰਸਥਾ ਲਈ ਮਾਣ ਦੀ ਗੱਲ ਹੈ। ਸਮਾਰੋਹ ਦੀ ਸ਼ੁਰੂਆਤ ਵਿੱਚ ਗਿਆਰਵੀਂ ਦੇ ਵਿਦਿਆਰਥੀਆਂ ਵੱਲੋਂ ਸਵਾਗਤੀ ਕਵਿਤਾ ਦਾ ਉਚਾਰਨ ਕੀਤਾ ਗਿਆ। ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਰੰਗਾਰੰਗ ਕਾਰਜਕ੍ਰਮ ਪੇਸ਼ ਕੀਤੇ ਗਏ। ਨਾਚ-ਗਾਣੇ ਅਤੇ ਖੇਡ ਮੁਕਾਬਲੇ ਸਮਾਰੋਹ ਦਾ ਖਾਸ ਆਕਰਸ਼ਣ ਰਹੇ। ਵਿਦਿਆਰਥੀਆਂ ਨੇ ਭੰਗੜਾ ਅਤੇ ਗਿੱਧਾ ਪੇਸ਼ ਕਰਕੇ ਦਰਸ਼ਕਾਂ ਨੂੰ ਮੋਹ ਲਿਆ। 11ਵੀਂ ਦੇ ਵਿਦਿਆਰਥੀਆਂ ਨੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਯਾਦਗਾਰੀ ਤੋਹਫ਼ੇ ਭੇਂਟ ਕੀਤੇ ਅਤੇ ਉਹਨਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬਾਰਵੀਂ ਦੇ ਵਿਦਿਆਰਥੀਆਂ ਨੇ ਵੀ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਸਕੂਲ ਅਧਿਆਪਕਾਂ ਦਾ ਧੰਨਵਾਦ ਕੀਤਾ। ਸਮਾਰੋਹ ਦੇ ਅੰਤ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਤਸਵੀਰਾਂ ਖਿੱਚਵਾਈਆਂ | ਇਹ ਵਿਦਾਇਗੀ ਸਮਾਰੋਹ ਸਾਰਿਆਂ ਲਈ ਯਾਦਗਾਰ ਅਤੇ ਭਾਵੁਕ ਪਲਾਂ ਨਾਲ ਭਰਪੂਰ ਰਿਹਾ। ਇਸ ਮੌਕੇ ਤੇ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ, ਅਧਿਆਪਕ, 11ਵੀਂ ਤੇ 12ਵੀਂ ਦੇ ਵਿਦਿਆਰਥੀ ਸ਼ਾਮਲ ਸਨ।