ਵਿਦਿਆਰਥੀਆਂ ਨੇ ਨੇਚਰ ਫੈਸਟ-2026 ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਨੇਚਰ ਫੈਸਟ-2026 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Tue, 17 Feb 2026 04:43 PM (IST)
Updated Date: Wed, 18 Feb 2026 04:03 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿੱਚ ਆਯੋਜਿਤ “ਨੇਚਰ ਫੈਸਟ-2026” ਵਿੱਚ ਉਤਸ਼ਾਹਪੂਰਵਕ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਸਮਾਗਮ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਦੇ ਮਾਰਗਦਰਸ਼ਨ ਅਤੇ ਡਾ. ਮੇਘਾ ਦੁਆ ਦੀ ਅਗਵਾਈ ਹੇਠ ਹੋਇਆ। ਫੈਸਟੀਵਲ ਦਾ ਮੁੱਖ ਉਦੇਸ਼ ਵਾਤਾਵਰਣ ਜਾਗਰੂਕਤਾ, ਟਿਕਾਊ ਵਿਕਾਸ ਅਤੇ ਕੁਦਰਤ ਤੋਂ ਪ੍ਰੇਰਿਤ ਸੱਭਿਆਚਾਰਕ ਮੁੱਲਾਂ ਨੂੰ ਉਤਸ਼ਾਹਿਤ ਕਰਨਾ ਸੀ। ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਥੀਮ ਅਧਾਰਿਤ ਪ੍ਰਦਰਸ਼ਨਾਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ਬੀ.ਕਾਮ ਚੌਥੇ ਸਮੈਸਟਰ ਦੀ ਵਿਦਿਆਰਥਣ ਪ੍ਰੀਤੀ ਨੇ ਪ੍ਰਭਾਵਸ਼ਾਲੀ ਕਵਿਤਾ ਪੇਸ਼ ਕੀਤੀ। ਬੀ.ਬੀ.ਏ ਛੇਵੇਂ ਸਮੈਸਟਰ ਦੇ ਵਿਦਿਆਰਥੀ ਕੁਲਜੋਤ ਸਿੰਘ ਨੇ ਸੱਭਿਆਚਾਰਕ ਗੀਤ ਗਾ ਕੇ ਸਭ ਦਾ ਧਿਆਨ ਖਿੱਚਿਆ। ਬੀ.ਏ ਦੂਜੇ ਸਮੈਸਟਰ ਦੀ ਵਿਦਿਆਰਥਣ ਮਾਨਯਤਾ ਚੋਪੜਾ ਨੇ ਮਨਮੋਹਕ ਕਲਾਸੀਕਲ ਨਾਚ ਪੇਸ਼ ਕੀਤਾ। ਇਸ ਤੋਂ ਇਲਾਵਾ ਕਾਲਜ ਦੀਆਂ ਨੌਂ ਵਿਦਿਆਰਥਣਾਂ ਵੱਲੋਂ ਪੰਜਾਬੀ ਲੋਕ ਨਾਚ “ਗਿੱਧਾ” ਵੀ ਪੇਸ਼ ਕੀਤਾ ਗਿਆ, ਜਿਸ ਨੂੰ ਦਰਸ਼ਕਾਂ ਨੇ ਖੂਬ ਸਰਾਹਿਆ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਕੈਸ਼ੀਅਰ ਪ੍ਰਮੋਦ ਸ਼ਰਮਾ ਵੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਮੌਜੂਦ ਸਨ। ਸਮਾਗਮ ਦੌਰਾਨ ਡਾ. ਗੁਰਚਰਨ ਸਿੰਘ, ਪ੍ਰੋ. ਕੇਸ਼ਵ, ਪ੍ਰੋ. ਕਰਿਸ਼ਮਾ ਅਤੇ ਪ੍ਰੋ. ਖੁਸ਼ਦੀਪ ਵੀ ਹਾਜ਼ਰ ਰਹੇ।