ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ ਹੰਗਾਮੀ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ ਹੰਗਾਮੀ ਮੀਟਿੰਗ ਭਾਮ ਵਿਖੇ ਹੋਈ
Publish Date: Tue, 17 Feb 2026 04:49 PM (IST)
Updated Date: Wed, 18 Feb 2026 04:04 AM (IST)
ਮਹੇਸ਼ਵਰ ਕੁਮਾਰ ਛਾਬੜਾ,ਪੰਜਾਬੀ ਜਾਗਰਣ, ਨਸਰਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੀ ਹੰਗਾਮੀ ਮੀਟਿੰਗ ਹੁਸ਼ਿਆਰਪੁਰ ਦੇ ਪਿੰਡ ਭਾਮ ਵਿਖੇ ਹੋਈ। ਇਹ ਮੀਟਿੰਗ ਜ਼ਿਲ੍ਹਾ ਪ੍ਰਤਧਾਨ ਤਜਿੰਦਰ ਕੌਰ ਪਡੋਰੀ ਕੱਦ ਅਤੇ ਜ਼ਿਲ੍ਹਾ ਸਕੱਤਰ ਬਲਵਿੰਦਰ ਕੌਰ ਧਾਮੀ, ਬਲਾਕ ਪ੍ਰਧਾਨ ਗੁਰਦੀਪ ਕੁਮਾਰ, ਤੇ ਬਲਾਕ ਪ੍ਰਧਾਨ ਕੁਲਦੀਪ ਸਿੰਘ, ਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ, ਜਿਸ ਵਿੱਚ ਪਿੰਡ ਦਾ ਪ੍ਰਧਾਨ ਗੁਰਦੇਵ ਸਿੰਘ ਨਿਯੁਕਤ ਕੀਤਾ ਗਿਆ, ਸਕੱਤਰ ਗੁਰਦਿਆਲ ਸਿੰਘ, ਸੀਨੀਅਰ ਪ੍ਰਧਾਨ ਪਰਮਿੰਦਰ ਸਿੰਘ, ਖਜਾਨਚੀ ਹਰਪਾਲ ਸਿੰਘ, ਪ੍ਰੈਸ ਸਕੱਤਰ ਗੁਰਦਾਸ ਸਿੰਘ ਨੂੰ ਨਿਯੁਕਤ ਕੀਤਾ ਗਿਆ। ਇਸ ਮੌਕੇ ਇਸ ਮੀਟਿੰਗ ਵਿੱਚ ਲਖਵੀਰ ਸਿੰਘ ਹਰਮੀਤ ਕੌਰ, ਰਾਜਵਿੰਦਰ ਕੌਰ, ਅਕਵਿੰਦਰ ਕੌਰ, ਕਮਲ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਰਵਿੰਦਰ ਸਿੰਘ ਅਤੇ ਨਰੇਸ਼ ਕੁਮਾਰ ਹਾਜ਼ਰ ਹੋਏ।