ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਉੱਚ ਅਧਿਕਾਰੀਆਂ ਨਾਲ ਮੀਟਿੰਗ
ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਜਲ ਸਪਲਾਈ ਸਕੱਤਰ ਅਤੇ ਉੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ
Publish Date: Tue, 17 Feb 2026 04:57 PM (IST)
Updated Date: Wed, 18 Feb 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਮੀਟਿੰਗ ਵਿੱਤ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਸਿਵਲ ਸਕੱਤਰੇਤ ਪੰਜਾਬ ਵਿੱਚ ਹੋਣੀ ਸੀ ਪਰ ਸਮੇਂ ਤੇ ਵਿੱਤ ਮੰਤਰੀ ਸਾਹਿਬ ਵਲੋ ਕੋਈ ਜ਼ਰੂਰੀ ਰੁਝੇਵਾਂ ਹੋਣ ਕਾਰਨ ਮੀਟਿੰਗ ਜਲ ਸਪਲਾਈ ਪ੍ਰਮੁੱਖ ਸਕੱਤਰ ਨੀਲ ਕੰਠ ਅਵਧ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ’ਚ ਵਿਭਾਗੀ ਮੁੱਖੀ ਅਤੇ ਡਿਪਟੀ ਡਾਇਰੈਕਟਰ ਪ੍ਰਸ਼ਾਸਨ ਸ਼ਾਮਲ ਸਨ। ਇਸ ਮੀਟਿੰਗ ਵਿੱਚ ਜਥੇਬੰਦੀ ਦੇ ਮੰਗ-ਪੱਤਰ ਵਿੱਚ ਦਰਜ ਮੰਗਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ’ਚ ਮੁੱਖ ਮੰਗ ਇੰਨਲਿਸਟਮੈਟ ਅਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਸ਼ਾਮਲ ਕਰਨ ਵਾਲੀ ਮੰਗ ਤੇ ਜਥੇਬੰਦੀ ਨੇ ਕਿਹਾ ਕਿ ਜੋ ਪਰਪੋਜਲ ਵਿਭਾਗ ਵਲੋ ਬਣਾਈ ਗਈ ਹੈ ਉਸ ਨੂੰ ਜਥੇਬੰਦੀ ਦੀ ਸਹਿਮਤੀ ਤੋਂ ਬਿਨਾਂ ਲਾਗੂ ਨਾ ਕੀਤਾ ਜਾਵੇ ਤਾਂ ਕਿ ਕਿਸੇ ਵੀ ਵਰਕਰ ਦਾ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਕਈ ਮੰਗਾਂ ਤੇ ਸਹਿਮਤੀ ਪ੍ਰਗਟਾਈ ਗਈ ਅਤੇ ਕਈ ਮੰਗਾਂ ਤੇ ਵਿਚਾਰ ਕਰਕੇ ਦੁਬਾਰਾ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ ਵਰਕਰਾਂ ਦੀਆਂ ਤਨਖਾਹਾਂ ਦੇ ਫੰਡ ਦਾ ਮੁੱਦਾ ਚੁੱਕਿਆ ਗਿਆ, ਜਿਸ ਬਾਰੇ ਸੈਕਟਰੀ ਸਾਹਿਬ ਨੇ ਕਿਹਾ ਕਿ ਜਲਦ ਹੀ ਰਹਿੰਦਾ ਫੰਡ ਜਾਰੀ ਕਰ ਦਿੱਤਾ ਜਾਵੇਗਾ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨ. ਸਕੱਤਰ ਕੁਲਦੀਪ ਸਿੰਘ, ਸੂਬਾ ਜੁਆਇੰਟ ਜਨ. ਸਕੱਤਰ ਸੁੱਖਵਿੰਦਰ ਸਿੰਘ ਖਰਲ, ਬਲਵੀਰ ਸਿੰਘ ਹਿਰਦਾਪੁਰ, ਸੂਬਾ ਖਜ਼ਾਨਚੀ ਬਲਜਿੰਦਰ ਸਿੰਘ ਸਮਾਣਾ, ਸ਼ਾਮ ਸੁੰਦਰ ਪਰਮਾਰ, ਕੁਲਦੀਪ ਸਿੰਘ ਖੱਖ, ਕੁਲਦੀਪ ਸਿੰਘ ਰਾਣਾ ਆਦਿ ਹਾਜ਼ਰ ਸਨ।