ਗੁ. ਹਰੀਆਂ ਵੇਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ
ਗੁ: ਹਰੀਆਂ ਵੇਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ
Publish Date: Tue, 17 Feb 2026 05:59 PM (IST)
Updated Date: Wed, 18 Feb 2026 04:09 AM (IST)

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ: ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿੱਚ ਮੱਸਿਆ ਦਾ ਜੋੜ ਮੇਲੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਪਰਮਜੀਤ ਸਿੰਘ, ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ, ਭਾਈ ਸੁਰਜੀਤ ਸਿੰਘ ਹੁਸ਼ਿਆਰਪੁਰ, ਭਾਈ ਕਰਮ ਸਿੰਘ ਜਲੰਧਰ, ਕਥਾਵਾਚਕ ਗਿਆਨੀ ਜਸਵਿੰਦਰ ਸਿੰਘ, ਭਾਈ ਬਲਵੀਰ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ। ਇਸ ਮੌਕੇ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਸੰਗਤਾਂ ਨਾਲ ਕਥਾ ਵਿਚਾਰ ਕਰਦਿਆਂ ਗੁਰਬਾਣੀ ਵਿੱਚ ਦਰਸਾਏ ਸੇਵਾ ਸਿਮਰਨ ਦੇ ਮਾਰਗ ਤੇ ਚੱਲਣ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਕਿਹਾ। ਸੰਗਤਾਂ ਨੇ ਸਾਹਿਬ ਸ੍ਰੀ ਗੁਰੂ ਹਰਿ ਰਾਇ ਜੀ ਪਾਤਸ਼ਾਹੀ ਸੱਤਵੀਂ ਤੋਂ ਵਰ ਪ੍ਰਾਪਤ ਪਵਿੱਤਰ ਮੋਤੀ ਸਰੋਵਰ ਵਿੱਚ ਇਸ਼ਨਾਨ ਕਰਕੇ ਦੇਹ ਆਰੋਗਤਾ ਵਾਸਤੇ ਅਰਦਾਸ ਬੇਨਤੀਆਂ ਕੀਤੀਆਂ। ਇਸ ਮੌਕੇ ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ, ਬਲਵਿੰਦਰ ਸਿੰਘ ਬਜਰਾਵਰ, ਭਾਈ ਬਲਜਿੰਦਰ ਸਿੰਘ ਯੂਐਸਏ, ਭਾਈ ਕਰਨੈਲ ਸਿੰਘ ਯੂਐਸਏ, ਕਮਲ ਸੰਘਾ, ਸਿਮਰਨਪ੍ਰੀਤ ਸਿੰਘ ਪ੍ਰਿੰਸ ਸਮੇਤ ਵੱਡੀ ਗਿਣਤੀ ਵਿੱਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਹਾਜ਼ਰ ਸਨ।