ਬੀਬੀਏ ਪੰਜਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦਾ ਬੀ.ਬੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Thu, 19 Feb 2026 04:13 PM (IST)
Updated Date: Fri, 20 Feb 2026 04:03 AM (IST)
ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਦੇ ਬੀਬੀਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ’ਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਦੱਸਿਆ ਕਿ ਵਿਦਿਆਰਥਣ ਖੁਸ਼ੀ ਨੇ 78.17 ਫੀੀਸਦੀ ਅੰਕ ਪ੍ਰਾਪਤ ਕਰ ਕੇ ਕਾਲਜ ’ਚ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਬਾਅਦ ਵਿਦਿਆਰਥੀ ਆਸ਼ੁਤੋਸ਼ ਭਾਰਦਵਾਜ ਨੇ 75.33 ਫੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਤੇ ਵੈਭਵ ਵਿਜ ਨੇ 72.17 ਫੀਸਦੀ ਅੰਕ ਹਾਸਲ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰੋ. ਸੇਠੀ ਨੇ ਕਿਹਾ ਕਿ ਇਨ੍ਹਾਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਤੇ ਕਾਲਜ ਦਾ ਮਾਣ ਵਧਾਇਆ ਹੈ। ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੀ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਗੋਪਾਲ ਸ਼ਰਮਾ, ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਤੇ ਮੈਨੇਜਮੈਂਟ ਵਿਭਾਗ ਦੀ ਮੁਖੀ ਪ੍ਰੋ. ਜੋਤੀ ਬਾਲਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।