ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
26250 ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
Publish Date: Thu, 19 Feb 2026 04:24 PM (IST)
Updated Date: Fri, 20 Feb 2026 04:04 AM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਥਾਣਾ ਮੁਕੇਰੀਆਂ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁੱਖੀ ਐੱਸਆਈ ਦਲਜੀਤ ਸਿੰਘ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਏਐੱਸਆਈ ਰਾਮ ਸਿੰਘ ਤੇ ਪੁਲਿਸ ਪਾਰਟੀ ਵੱਲੋਂ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਅਧੀਨ ਪੈਂਦੇ ਮੁਹੱਲਾ ਨੀਲ ਕੰਠ ਦੇ ਵਾਸੀ ਮੁਲਜ਼ਮ ਰਾਮ ਪੁੱਤਰ ਨਿਹਾਲ ਚੰਦ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ’ਚੋਂ 26250 ਐੱਮਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।