ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਹੰਗਾਮੀ ਮੀਟਿੰਗ
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹੁਸ਼ਿਆਰਪੁਰ ਵਿਖੇ ਹੋਈ ਹੰਗਾਮੀ ਮੀਟਿੰਗ
Publish Date: Thu, 19 Feb 2026 04:34 PM (IST)
Updated Date: Fri, 20 Feb 2026 04:04 AM (IST)

ਨੌਜਵਾਨਾਂ ਨੂੰ ਨਸ਼ੇ ਤੇ ਪਤਿਤਪੁਣਾ ਤਿਆਗ ਕੇ ਗੁਰੂ ਲੜ ਲੱਗਣ ਦੀ ਅਪੀਲ ਜਗਤਾਰ ਸਿੰਘ ਬ੍ਰਹਮੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋ ਦੀ ਅਗਵਾਈ ਹੇਠ ਇਕ ਹੰਗਾਮੀ ਮੀਟਿੰਗ ਹੋਈ। ਜਿਸ ਵਿੱਚ ਜਿਲ੍ਹੇ ਦੇ ਨੌਜਵਾਨ ਅਤੇ ਹੋਰ ਬਜ਼ੁਰਗ ਹਾਜ਼ਰ ਹੋਏ। ਇਸ ਮੀਟਿੰਗ ’ਚ ਅਵਤਾਰ ਸਿੰਘ ਸੇਖੋ ਵੱਲੋਂ ਖਾਲਸਾ ਵਾਹੀਰ ਪ੍ਰਤੀ ਨੌਜਵਾਨਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਖਾਲਸਾ ਵਹੀਰ ਜੋ ਕਿ ਪਿਛਲੇ ਸਮੇਂ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਨੌਜਵਾਨਾਂ ਨੂੰ ਪਤਿਤਪੁਣੇ ਅਤੇ ਨਸ਼ਿਆਂ ਵੱਲੋਂ ਮੁੱਖ ਮੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕਰਨਾ ਮੁੱਖ ਮੰਤਵ ਹੈ। ਹੁਣ ਇਸ ਖਾਲਸਾ ਵਹੀਰ ਲਹਿਰ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸ਼ੇਖੋ ਨੇ ਦੱਸਿਆ ਕਿ ਖਾਲਸਾ ਵਹੀਰ 25 ਫਰਵਰੀ ਦਿਨ ਬੁੱਧਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਉਪਰੰਤ ਸ਼ੁਰੂ ਹੋਵੇਗੀ। ਇਸ ਵਾਰ ਖਾਲਸਾ ਵਹੀਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋ ਕੇ ਤਰਨ ਤਾਰਨ ਹਰੀਕੇ ਸ਼ਹਿਰ ਮਖੂ ਸ਼ਹਿਰ ਜੀਰੇ ਅਤੇ ਤਲਵੰਡੀ ਭਾਈ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਜ਼ਿਲਾ ਫਿਰੋਜ਼ਪੁਰ ਵਿਖੇ ਪਹਿਲੀ ਰਾਤ ਦਾ ਵਿਸ਼ਰਾਮ ਕਰੇਗਾ। ਜਿੱਥੇ 25 ਫਰਵਰੀ ਦਿਨ ਬੁੱਧਵਾਰ ਨੂੰ ਗੁਰਮਤਿ ਸਮਾਗਮ ਹੋਵੇਗਾ। ਉਪਰੰਤ ਸਵੇਰੇ ਗੁਰਦੁਆਰਾ ਸ਼ਹੀਦ ਗੰਜ਼ ਮੁੱਦਗੀ ਤੋਂ ਇਹ ਖਾਲਸਾ ਵਹੀਰ ਚਾਲੇ ਪਾਵੇਗਾ। ਮੁੱਦਕੀ ਤੋਂ ਫਰੀਦਕੋਟ, ਕੋਟਕਪੂਰਾ, ਬਠਿੰਡਾ ਹੁੰਦਾ ਹੋਇਆ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹੁੰਚੇਗਾ। ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੰਥ ਅਤੇ ਪੰਜਾਬ ਦੀ ਚੜਦੀ ਕਲਾ ਲਈ ਅਰਦਾਸ ਉਪਰੰਤ ਸਮਾਪਤ ਹੋਵੇਗਾ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਬਾਪੂ ਤਰਸੇਮ ਸਿੰਘ ਸਰਪ੍ਰਸਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹਿਣਗੇ। ਉਹਨਾਂ ਤੋਂ ਇਲਾਵਾ ਹੋਰ ਪੰਥ ਦੀਆਂ ਮਹਾਨ ਸ਼ਖਸੀਅਤਾਂ ਇਸ ਖਾਲਸਾ ਵਹੀਰ ਵਿੱਚ ਸ਼ਾਮਲ ਹੋਣਗੀਆਂ।