ਐੱਮਐੱਸ ਰੰਧਾਵਾ 11ਵਾਂ ਯਾਦਗਾਰੀ ਵਿਰਾਸਤੀ ਮੇਲਾ ਭਲਕੇ
ਐੱਮ. ਐੱਸ. ਰੰਧਾਵਾ ਗਿਆਰਵਾਂ ਯਾਦਗਾਰੀ ਵਿਰਾਸਤੀ-ਮੇਲਾ ਮਿਤੀ 21 ਫ਼ਰਵਰੀ ਨੂੰ
Publish Date: Thu, 19 Feb 2026 04:41 PM (IST)
Updated Date: Fri, 20 Feb 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਖ਼ਾਲਸਾ ਕਾਲਜ ਗੜ੍ਹਦੀਵਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਡਾ. ਐੱਮ. ਐੱਸ. ਰੰਧਾਵਾ ਗਿਆਰਵਾਂ ਯਾਦਗਾਰੀ ਵਿਰਾਸਤੀ-ਮੇਲਾ ਮਿਤੀ 21 ਫ਼ਰਵਰੀ 2026, ਦਿਨ ਸ਼ਨੀਵਾਰ ਨੂੰ ਕਾਲਜ ’ਚ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਯਾਦਗਾਰੀ ਮੇਲੇ ’ਚ ਗੁਰਕੰਵਲ ਸਿੰਘ ਸਾਬਕਾ ਡਾਇਰੈਕਟਰ, ਬਾਗ਼ਬਾਨੀ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਨੂੰ ਡਾ. ਐੱਮਐੱਸ ਰੰਧਾਵਾ ਯਾਦਗਾਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ’ਚ ਵਿਸ਼ੇਸ਼ ਮਹਿਮਾਨ ਰੁਪਿੰਦਰ ਕੌਰ ਰੰਧਾਵਾ ਹੋਣਗੇ ਤੇ ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ। ਇਸ ਪ੍ਰੋਗਰਾਮ ਵਿੱਚ ਕਾਲਜ ਦੇ ਦੋ ਵਿਦਿਆਰਥੀਆਂ ਨੂੰ ਡਾ. ਰੰਧਾਵਾ ਯਾਦਗਾਰੀ ਵਜ਼ੀਫਾ ਦੇ ਕੇ ਸਨਮਾਨਿਤ ਕੀਤਾ ਜਾਵੇਗਾ।