ਚੱਬੇਵਾਲ ਤੋਂ ਸ਼ਰਧਾਲੂਆਂ ਦੀ ਬੱਸ ਅੰਮ੍ਰਿਤਸਰ ਲਈ ਰਵਾਨਾ
ਚੱਬੇਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਂਲੂਆਂ ਦੀ ਬੱਸ ਅੰਮ੍ਰਿਤਸਰ ਲਈ ਰਵਾਨਾ
Publish Date: Thu, 19 Feb 2026 05:50 PM (IST)
Updated Date: Fri, 20 Feb 2026 04:07 AM (IST)

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਬੱਸ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਧਾਰਮਿਕ ਯਾਤਰਾ ਲਈ ਅੰਮ੍ਰਿਤਸਰ ਵੱਲ ਰਵਾਨਾ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਸੂਬਾ ਸਕੱਤਰ ਅਤੇ ਦੋਆਬਾ ਜ਼ੋਨ ਇੰਚਾਰਜ ਤਰੁਣ ਅਰੋੜਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਯੋਜਨਾ ਬਜ਼ੁਰਗ ਨਾਗਰਿਕਾਂ ਅਤੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ ਅਤੇ ਸਮਾਜਿਕ ਸਦਭਾਵਨਾ ਤੇ ਅਧਿਆਤਮਿਕ ਬੰਧਨ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਰਹਿਣ-ਸਹਿਣ, ਖਾਣ-ਪੀਣ ਅਤੇ ਆਵਾਜਾਈ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਪਹਿਲੇ ਦਿਨ ਸ਼ਰਧਾਲੂਆਂ ਨੂੰ ਦੁਰਗਿਆਣਾ ਮੰਦਿਰ ਦੇ ਦਰਸ਼ਨ ਕਰਵਾਏ ਜਾਣਗੇ। ਦੂਜੇ ਦਿਨ ਪਾਰਟੀਸ਼ਨ ਮਿਊਜ਼ੀਅਮ, ਜਲ੍ਹਿਆਂਵਾਲਾ ਬਾਗ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਅਤੇ ਲੰਗਰ ਸੇਵਾ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਵਾਹਗਾ ਬਾਰਡਰ ’ਤੇ ਬੀਟਿੰਗ ਰਿਟਰੀਟ ਸਮਾਰੋਹ ਵੀ ਦਿਖਾਇਆ ਜਾਵੇਗਾ। ਤੀਜੇ ਦਿਨ ਸ਼ਰਧਾਲੂ ਭਗਵਾਨ ਵਾਲਮੀਕਿ ਜੀ ਤੀਰਥ ਦੇ ਦਰਸ਼ਨ ਕਰ ਕੇ ਵਾਪਸੀ ਕਰਨਗੇ। ਵਿਧਾਇਕ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਯੋਜਨਾ ਤਹਿਤ ਹੋਰ ਧਾਰਮਿਕ ਯਾਤਰਾਵਾਂ ਕਰਵਾਈਆਂ ਜਾਣਗੀਆਂ। ਬੱਸ ਦੇ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।