ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਜੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਜੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ
Publish Date: Thu, 19 Feb 2026 06:50 PM (IST)
Updated Date: Fri, 20 Feb 2026 04:10 AM (IST)

ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਦੇ ਸਾਂਝੇ ਸੱਦੇ ਤੇ ਐੱਨਪੀਐੱਸ ਪੀੜਿਤ ਕਰਮਚਾਰੀਆਂ ਵਲੋਂ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਜੋਂ ਬੰਗਾ ਚੌਂਕ ਗੜ੍ਹਸ਼ੰਕਰ ਵਿਖੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਗੜਸ਼ੰਕਰ ਦੇ ਬਲਾਕ ਪ੍ਰਧਾਨ ਸਤਪਾਲ ਮਿਨਹਾਸ ਵਲੋਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਤੇ 18 ਨਵੰਬਰ 2022 ਨੂੰ ਇਕ ਲੰਗੜਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ ਪਰ ਅਫਸੋਸ ਸਰਕਾਰ ਆਪਣੇ ਹੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਵਿੱਚ ਅਸਮਰਥ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਇਸ ਦਾ ਮੁਆਵਜ਼ਾ ਭੁਗਤਣਾ ਪਵੇਗਾ। ਇਸ ਮੌਕੇ ਪੈਨਸ਼ਨਰ ਆਗੂ ਸ਼ਾਮ ਸੁੰਦਰ ਕਪੂਰ, ਬਲਵੰਤ ਸਿੰਘ, ਸ਼ਿੰਗਾਰਾ ਸਿੰਘ, ਰਾਮਜੀ ਦਾਸ ਚੌਹਾਨ, ਡੀਟੀਐੱਫ ਆਗੂ ਮੁਕੇਸ਼ ਕੁਮਾਰ, ਜੀਟੀਯੂ ਬਲਾਕ ਗੜ੍ਹਸ਼ੰਕਰ 1 ਦੇ ਪ੍ਰਧਾਨ ਪਵਨ ਗੋਇਲ ਤੇ ਬਲਾਕ ਗੜ੍ਹਸ਼ੰਕਰ 2 ਦੇ ਪ੍ਰਧਾਨ ਅਸ਼ਵਨੀ ਰਾਣਾ, ਜ਼ਿਲ੍ਹਾ ਆਗੂ ਨਰੇਸ਼ ਕੁਮਾਰ, ਰਾਜ ਕੁਮਾਰ, ਮੈਡਮ ਅਨੁਰਾਧਾ, ਸੁਖਦੇਵ ਡਾਨਸੀਵਾਲ, ਰਾਕੇਸ਼ ਚੱਢਾ, ਮਨੋਜ ਕੁਮਾਰ, ਨੀਤਿਨ ਸੁਮਨ, ਸਿਮਰ ਕੌਰ, ਮਨੀਸ਼ਾ, ਕਿਰਨਦੀਪ, ਸ਼ਵੇਤਾ ਲੰਬ, ਮੀਨਾਕਸ਼ੀ, ਪੁਸ਼ਪਾ, ਬਲਜੀਤ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਬਡੇਸਰੋਂ, ਪਰਮਿੰਦਰ ਪੱਖੋਵਾਲ, ਨਰੇਸ਼ ਕੁਮਾਰ, ਜਸਕਰਨ ਸਿੰਘ, ਅਨਮੋਲ, ਪਰਗਟ, ਸੁਰਿੰਦਰ ਸਿੰਘ, ਹਰੀ ਰਾਮ, ਦਿਲਬਾਗ ਸਿੰਘ, ਰਘਬੀਰ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਐੱਨਪੀਐੱਸ ਪੀੜਤ ਕਰਮਚਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ।