ਭਗਤ ਨਗਰ ’ਚ ਘਰ ਨੂੰ ਨਿਸ਼ਾਨਾ ਬਣਾ ਕੇ ਚੋਰਾਂ ਵੱਲੋਂ ਲੱਖਾਂ ਦੀ ਚੋਰੀ
ਭਗਤ ਨਗਰ ਵਿੱਚ ਘਰ ਨੂੰ ਨਿਸ਼ਾਨਾ ਬਣਾ ਕੇ ਚੋਰਾਂ ਵੱਲੋਂ ਲੱਖਾਂ ਦੀ ਚੋਰੀ
Publish Date: Thu, 19 Feb 2026 07:06 PM (IST)
Updated Date: Fri, 20 Feb 2026 04:10 AM (IST)

ਪਰਿਵਾਰ ਵੈਸ਼ਨੋ ਦੇਵੀ ਗਿਆ ਹੋਇਆ ਸੀ, ਘਰ ਵਾਪਸ ਆ ਕੇ ਦੇਖਿਆ ਸਾਮਾਨ ਖਿੱਲਰਿਆ ਪਿਆ ਸੀ ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼ਹਿਰ ਦੇ ਭਗਤ ਨਗਰ ਇਲਾਕੇ ਵਿੱਚ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਤੇ ਹੱਥ ਸਾਫ਼ ਕਰ ਦਿੱਤਾ। ਘਟਨਾ ਉਸ ਸਮੇਂ ਵਾਪਰੀ ਜਦੋਂ ਘਰ ਦਾ ਮਾਲਕ ਆਪਣੇ ਪਰਿਵਾਰ ਸਮੇਤ ਧਾਰਮਿਕ ਯਾਤਰਾ ਤੇ ਗਿਆ ਹੋਇਆ ਸੀ। ਬਾਕਸ-- ਮੱਥਾ ਟੇਕ ਕੇ ਵਾਪਸ ਆਏ ਪਰਿਵਾਰ ਦੇ ਉੱਡੇ ਹੋਸ਼ ਘਰ ਦੇ ਮਾਲਕ ਨਰੇਸ਼ ਕੁਮਾਰ ਪੁੱਤਰ ਦੇਸਰਾਜ ਨੇ ਦੱਸਿਆ ਕਿ ਉਹ ਮੰਗਲਵਾਰ ਨੂੰ ਆਪਣੇ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ (ਜੰਮੂ-ਕਸ਼ਮੀਰ) ਮੱਥਾ ਟੇਕਣ ਗਏ ਹੋਏ ਸਨ। ਜਦੋਂ ਉਹ ਅੱਜ ਵੀਰਵਾਰ ਦੁਪਹਿਰੇ ਵਾਪਸ ਪਰਤੇ ਤਾਂ ਘਰ ਦੇ ਹਾਲਾਤ ਦੇਖ ਕੇ ਦੰਗ ਰਹਿ ਗਏ। ਘਰ ਦੇ ਅੰਦਰ ਸਾਰਾ ਸਮਾਨ ਇੱਧਰ-ਉੱਧਰ ਖਿਲਰਿਆ ਪਿਆ ਸੀ ਅਤੇ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ। ਬਾਕਸ-- 5 ਲੱਖ ਤੋਂ ਵੱਧ ਦਾ ਨੁਕਸਾਨ ਨਰੇਸ਼ ਕੁਮਾਰ ਅਨੁਸਾਰ ਚੋਰਾਂ ਨੇ ਲਗਭਗ 5 ਤੋਂ 5.5 ਲੱਖ ਰੁਪਏ ਦੀ ਚੋਰੀ ਨੂੰ ਅੰਜਾਮ ਦਿੱਤਾ ਹੈ। ਇਸ ਵਿੱਚ ਸੋਨੇ-ਚਾਂਦੀ ਦੇ ਗਹਿਣਿਆਂ ਤੋਂ ਇਲਾਵਾ ਲੱਗਭਗ 30,000 ਰੁਪਏ ਨਕਦ ਸ਼ਾਮਲ ਸਨ। ਪੀੜਤ ਪਰਿਵਾਰ ਨੇ ਤੁਰੰਤ ਇਸ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ। ਬਾਕਸ-- ਸੀਸੀਟੀਵੀ ਵਿੱਚ ਕੈਦ ਹੋਏ ਮੁਲਜ਼ਮ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ਤੇ ਪਤਾ ਲੱਗਿਆ ਕਿ ਚੋਰੀ ਦੀ ਵਾਰਦਾਤ ਨੂੰ ਦੋ ਨਕਾਬਪੋਸ਼ ਵਿਅਕਤੀਆਂ ਨੇ ਅੰਜਾਮ ਦਿੱਤਾ ਹੈ। ਮੁਲਜ਼ਮ ਇੱਕ ਐਕਟੀਵਾ ਸਕੂਟਰ ਤੇ ਸਵਾਰ ਹੋ ਕੇ ਆਏ ਸਨ। ਇੱਕ ਮੁਲਜ਼ਮ ਮੇਨ ਗੇਟ ਰਾਹੀਂ ਅੰਦਰ ਦਾਖ਼ਲ ਹੋਇਆ, ਜਦੋਂ ਕਿ ਦੂਜਾ ਨਾਲ ਦੇ ਪਾਸਿਓਂ ਘਰ ਦੇ ਅੰਦਰ ਵੜਿਆ। ਬਾਕਸ-- ਪੁਲਿਸ ਦੀ ਕਾਰਵਾਈ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਆਸ-ਪਾਸ ਦੇ ਘਰਾਂ ਵਿੱਚ ਲੱਗੇ ਹੋਰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਕਬਜ਼ੇ ਵਿੱਚ ਲਿਆ ਜਾ ਰਿਹਾ ਹੈ ਤਾਂ ਜੋ ਚੋਰਾਂ ਦੇ ਆਉਣ-ਜਾਣ ਦੇ ਰਸਤੇ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।