ਡਾ. ਰਾਜ ਕੁਮਾਰ ਚੱਬੇਵਾਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Publish Date: Fri, 20 Feb 2026 04:37 PM (IST)
Updated Date: Sat, 21 Feb 2026 04:04 AM (IST)

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੀਰਵਾਰ ਨੂੰ ਉਚੇਚੇ ਤੌਰ ’ਤੇ ਮੁਕੇਰੀਆਂ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਰੈੱਸਟ ਹਾਊਸ ਮੁਕੇਰੀਆਂ ਵਿੱਚ ਜਨਤਾ ਦਰਬਾਰ ਲਗਾ ਕੇ ਖੇਤਰ ਵਾਸੀਆਂ ਦੀਆਂ ਨਿੱਜੀ, ਸਮਾਜਿਕ ਅਤੇ ਪ੍ਰਸ਼ਾਸਕੀ ਸਮੱਸਿਆਵਾਂ ਧਿਆਨ ਨਾਲ ਸੁਣੀਆਂ। ਜਨਤਾ ਦਰਬਾਰ ਦੌਰਾਨ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ, ਐੱਸਡੀਐੱਮ ਮੁਕੇਰੀਆਂ ਓਇਸ਼ੀ ਮੰਡਲ ਅਤੇ ਸਥਾਨਕ ਪ੍ਰਸਾਸ਼ਨ ਦੇ ਹੋਰ ਅਧਿਕਾਰੀ ਵੀ ਮੌਜੂਦ ਰਹੇ। ਜਨਤਾ ਦਰਬਾਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਭਰੀ ਤੇ ਆਪਣੇ ਮਸਲੇ ਸਿੱਧੇ ਸੰਸਦ ਮੈਂਬਰ ਦੇ ਸਾਹਮਣੇ ਰੱਖੇ। ਡਾ. ਚੱਬੇਵਾਲ ਨੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ, ਜਦਕਿ ਬਾਕੀ ਰਹਿੰਦੀਆਂ ਸਮੱਸਿਆਵਾਂ ਨੂੰ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਤੁਰੰਤ ਹੱਲ ਕਰਵਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਹੁਕਮ ਦਿੱਤੇ ਕਿ ਲੋਕਾਂ ਦੀਆਂ ਅਰਜ਼ੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਮੇਂ-ਸਿਰ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਨੇ ਕਿਹਾ ਕਿ ਡਾ. ਰਾਜਕੁਮਾਰ ਚੱਬੇਵਾਲ ਪਹਿਲਾਂ ਵੀ ਕਈ ਵਾਰ ਮੁਕੇਰੀਆਂ ਆ ਕੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਚੁੱਕੇ ਹਨ ਅਤੇ ਹਰ ਵਾਰ ਜਨਤਾ ਦਰਬਾਰ ਲੋਕਾਂ ਲਈ ਲਾਭਦਾਇਕ ਸਾਬਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਜੁਟੀ ਹੋਈ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਡਾ. ਰਾਜਕੁਮਾਰ ਚੱਬੇਵਾਲ ਨੇ ਇਸ ਦੌਰਾਨ ਸੂਬੇ ਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਸਰਗਰਮ ਰਹਿ ਕੇ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਰਿਹਾ ਹੈ ਤਾਂ ਜੋ ਹਰ ਵਰਗ ਦਾ ਹਰੇਕ ਵਿਅਕਤੀ ਨਿਸ਼ਚਿੰਤ ਹੋ ਕੇ ਆਪਣਾ ਜੀਵਨ ਬਤੀਤ ਕਰ ਸਕੇ। ਇਸ ਮੌਕੇ ਪ੍ਰਧਾਨ ਯੂਥ ਵਿੰਗ ਬੈਨੀ ਰਾਣਾ, ਬਲਾਕ ਪ੍ਰਧਾਨ ਵਿਪਨ ਕੁਮਾਰ, ਬਲਾਕ ਪ੍ਰਧਾਨ ਉਪਦੇਸ਼ ਠਾਕੁਰ, ਬਲਾਕ ਪ੍ਰਧਾਨ ਜਤਿੰਦਰ ਸ਼ਰਮਾ, ਯੂਥ ਆਗੂ ਅਮਨ ਠਾਕੁਰ, ਵਾਰਡ ਪ੍ਰਧਾਨ ਦਰਸ਼ਨ ਸਿੰਘ, ਵਾਰਡ ਪ੍ਰਧਾਨ ਮੋਹਨ ਤੱਖੀ ਸਮੇਤ ਵੱਡੀ ਗਿਣਤੀ ਆਪ ਆਗੂ ਤੇ ਵਲੰਟੀਅਰ ਹਾਜ਼ਰ ਸਨ।