ਅੰਤਰਰਾਸ਼ਟਰੀ ਗੋਲਡ ਕਬੱਡੀ ਕੱਪ ਦਾ ਪੋਸਟਰ ਰਿਲੀਜ਼
ਅੰਤਰਰਾਸ਼ਟਰੀ ਗੋਲਡ ਕਬੱਡੀ ਕੱਪ ਦਾ ਪੋਸਟਰ ਰਿਲੀਜ਼
Publish Date: Fri, 20 Feb 2026 04:53 PM (IST)
Updated Date: Sat, 21 Feb 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਕਸਬਾ ਗੜ੍ਹਦੀਵਾਲਾ ਨੇੜਲੇ ਪਿੰਡ ਡੱਫਰ ਵਿਖੇ 22 ਅਤੇ 23 ਫਰਵਰੀ ਨੂੰ ਕਰਵਾਏ ਜਾਣ ਵਾਲੇ 30ਵੇਂ ਅੰਤਰਰਾਸ਼ਟਰੀ ਗੋਲਡ ਕਬੱਡੀ ਕੱਪ ਦਾ ਪੋਸਟਰ ਪ੍ਰਿੰਸੀਪਲ ਹੇਮਰਾਜ ਸਪੋਰਟਸ ਐਂਡ ਵੈਲਫੇਅਰ ਕਲੱਬ ਡੱਫਰ ਵੱਲੋਂ ਪ੍ਰਧਾਨ ਮੈਨੇਜਰ ਫਕੀਰ ਸਿੰਘ ਸਹੋਤਾ ਦੀ ਅਗਵਾਈ ਚ ਰਿਲੀਜ਼ ਕੀਤਾ ਗਿਆ। ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦੇ ਹੋਏ ਪ੍ਰਿੰਸੀਪਲ ਵੱਲੋਂ ਪ੍ਰਧਾਨ ਮੈਨੇਜਰ ਫਕੀਰ ਸਿੰਘ ਸਹੋਤਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੱਡੇ ਪੱਧਰ ਤੇ 30ਵਾਂ ਅੰਤਰਰਾਸ਼ਟਰੀ ਗੋਲਡ ਕਬੱਡੀ ਕੱਪ 22 ਐਤਵਾਰ ਅਤੇ 23 ਫਰਵਰੀ ਸੋਮਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੀ ਗਰਾਊਂਡ ਵਿਖੇ ਸ਼ਾਨੋ-ਸ਼ੌਕਤ ਨਾਲ ਅਯੋਜਿਤ ਕੀਤਾ ਜਾਵੇਗਾ। ਅੰਤਰਰਾਸ਼ਟਰੀ ਗੋਲਡ ਕਬੱਡੀ ਕੱਪ ਦੇ ਪਹਿਲੇ ਦਿਨ 22 ਫਰਵਰੀ ਨੂੰ 35 ਕਿਲੋ, 45 ਕਿੱਲੋ, 52 ਕਿੱਲੋ ਅਤੇ 65 ਕਿੱਲੋ ਵਰਗ ਦੇ ਜ਼ਿਲਾ ਹੁਸ਼ਿਆਰਪੁਰ ਨਾਲ ਸਬੰਧਤ ਟੀਮਾਂ ਦੇ ਖਿਡਾਰੀ ਹਿੱਸਾ ਲੈਣਗੇ। ਦੂਜੇ ਦਿਨ 23 ਫਰਵਰੀ ਨੂੰ 4 ਅੰਤਰਰਾਸ਼ਟਰੀ ਕਬੱਡੀ ਕਲੱਬਾਂ ਵਿਚ ਦੁਨੀਆਂ ਦੇ ਸੁਪਰ ਸਟਾਰ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰਨਗੇ, ਜਿਸ ਦਾ ਪਹਿਲਾ ਇਨਾਮ 3 ਲੱਖ ਰੁਪਏ ਤੇ ਦੂਜਾ ਇਨਾਮ ਢਾਈ ਲੱਖ ਰੁਪਏ ਦਿੱਤਾ ਜਾਵੇਗਾ। ਬੈਸਟ ਰੇਡਰ ਅਤੇ ਬੈਸਟ ਜਾਫੀ ਨੂੰ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸੈਮੀਫਾਈਨਲ ਹਾਰਨ ਵਾਲੀਆਂ ਟੀਮਾਂ ਨੂੰ ਵੀ 2-2 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ 30ਵੇਂ ਗੋਲਡ ਕਬੱਡੀ ਕੱਪ ਨੂੰ ਸਫਲ ਬਣਾਉਣ ਵਿਚ ਐੱਨਆਰਆਈ ਵੀਰਾਂ ਦਾ ਵਿਸ਼ੇਸ਼ ਯੋਗਦਾਨ ਹੋਵੇਗਾ। ਇਸ ਮੌਕੇ ਕਲੱਬ ਦੇ ਵਾਈਸ ਪ੍ਰਧਾਨ ਸਰਬਜੀਤ ਸਿੰਘ ਸਾਥੀ ਯੂਐੱਸਏ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਜਨਰਲ ਸੈਕਟਰੀ ਡਾ. ਸਵਿੰਦਰ ਸਿੰਘ ਲਾਖਾ, ਕੇਸ਼ੀਅਰ ਮਾ. ਅਮੀਰ ਸਿੰਘ, ਮਨੋਵਿਗਿਆਨੀ ਹਰਜੋਤ ਸਿੰਘ ਸਹੇਤਾ ਪ੍ਰਧਾਨ ਐੱਸਓਡੀ ਦਸੂਹਾ, ਕੋਚ ਮਨਜੀਤ ਮੰਡ, ਬਾਬਾ ਬਗੀਚਾ ਸਿੰਘ, ਗੁਰਨਾਮ ਸਿੰਘ, ਇੰਦਰਪਾਲ ਸਿੰਘ, ਸੁਖਪਾਲ ਸਿੰਘ ਕੈਨੇਡਾ, ਕੁਲਵੰਤ ਸਿੰਘ, ਨਛੱਤਰ ਸਿੰਘ, ਕਰਮਜੀਤ ਸਿੰਘ ਰਾਜੂ ਆਦਿ ਹਾਜ਼ਰ ਸਨ।