ਟੈੱਟ ਦੇ ਵਿਰੋਧ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ ਮਹਾ-ਰੈਲੀ
22 ਫਰਵਰੀ ਨੂੰ ਟੈਟ ਦੇ ਵਿਰੋਧ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ ਮਹਾਂ ਰੈਲੀ
Publish Date: Fri, 20 Feb 2026 05:02 PM (IST)
Updated Date: Sat, 21 Feb 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ, ਜ਼ਿਲ੍ਹਾ ਆਗੂ ਪ੍ਰਿੰਸ ਪਲਿਆਲ ਗੜ੍ਹਦੀਵਾਲ, ਰਜਤ ਮਹਾਜਨ, ਸਤੀਸ਼ ਕੁਮਾਰ ਅਤੇ ਦਵਿੰਦਰ ਹੁਸ਼ਿਆਰਪੁਰ ਨੇ ਕਿਹਾ ਕਿ 22 ਫਰਵਰੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਟੈਟ ਦੇ ਵਿਰੋਧ ਵਿੱਚ ਮਹਾਰੈਲੀ ਹੋਵੇਗੀ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਪਹੁੰਚਣਗੇ। ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਤੇ ਜਬਰੀ ਟੈਟ ਥੋਪ ਕੇ ਮੁਲਾਜ਼ਮ ਵਿਰੋਧੀ ਹੋਣ ਦਾ ਪ੍ਰਮਾਣ ਦਿੱਤਾ ਹੈ। ਸਰਕਾਰ ਨੇ 2017 ਦੇ ਨੋਟੀਫਿਕੇਸ਼ਨ, ਜਿਸ ਵਿੱਚ ਅਧਿਆਪਕਾਂ ਨੂੰ ਟੈਟ ਤੋਂ ਛੋਟ ਸੀ ,ਦਾ ਪੱਤਰ ਰੱਦ ਕਰਕੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਹੈ। 22 ਫਰਵਰੀ ਨੂੰ ਟੈਟ ਦੇ ਵਿਰੋਧ ਵਿੱਚ ਅਨੰਦਪੁਰ ਸਾਹਿਬ ਦੀ ਮਹਾਂ ਰੈਲੀ ਸਰਕਾਰ ਦੀਆਂ ਜੜਾਂ ਹਿਲਾ ਦੇਵੇਗੀ। ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕੰਮ ਕਰ ਰਹੀ ਹੈ। ਸਰਕਾਰ ਮੁਲਾਜ਼ਮਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਤੋਂ ਧਿਆਨ ਭਟਕਾਉਣਾ ਚਾਹੁੰਦੀ ਹੈ। ਸਰਕਾਰ ਜਬਰੀ ਥੋਪੇ ਟੈਟ ਦੀ ਸ਼ਰਤ ਤੁਰੰਤ ਖਤਮ ਕਰੇ ਨਹੀਂ ਤਾਂ ਆਉਣ ਵਾਲੀ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਤੇ ਰਿਸ਼ਵ ਦੇਵ, ਰੌਸ਼ਨ ਲਾਲ, ਅਨਿਲ ਸਵਾਰ, ਚਮਨ ਲਾਲ, ਪਰਮਜੀਤ ,ਦਵਿੰਦਰ ਸਿੰਘ ਆਦਿ ਹਾਜ਼ਰ ਸਨ।