ਡੀਏਵੀ ਕਾਲਜ ਹੁਸ਼ਿਆਰਪੁਰ ਦਾ ਸ਼ਾਨਦਾਰ ਨਤੀਜਾ
ਡੀ.ਏ.ਵੀ ਕਾਲਜ ਹੁਸ਼ਿਆਰਪੁਰ ਦਾ ਸ਼ਾਨਦਾਰ ਨਤੀਜਾ: ਭੂਮਿਕਾ ਸ਼ਰਮਾ ਨੇ ਬੀ.ਬੀ.ਏ. ਵਿੱਚੋਂ ਮਾਰੀ ਬਾਜ਼ੀ
Publish Date: Fri, 20 Feb 2026 05:12 PM (IST)
Updated Date: Sat, 21 Feb 2026 04:07 AM (IST)
ਭੂਮਿਕਾ ਸ਼ਰਮਾ ਨੇ ਬੀਬੀਏ ’ਚੋਂ ਮਾਰੀ ਬਾਜ਼ੀ ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਦਸੰਬਰ 2025 ਵਿੱਚ ਕਰਵਾਏ ਗਏ ਬੈਚਲਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ (ਬੀਬੀਏ) ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਡੀਏਵੀ ਕਾਲਜ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਭੂਮਿਕਾ ਸ਼ਰਮਾ ਨੇ 600 ਵਿੱਚੋਂ 492 ਅੰਕ (82 ਫੀਸਦੀ) ਪ੍ਰਾਪਤ ਕਰਕੇ ਸੰਸਥਾ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਰੇਣੂਕਾ ਨੇ 470 ਅੰਕ (78.3 ਫੀਸਦੀ) ਨਾਲ ਦੂਜਾ ਅਤੇ ਦੀਕਸ਼ਾ ਸ਼ਰਮਾ ਨੇ 457 ਅੰਕ (76.2 ਫੀਸਦੀ) ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਅਤੇ ਪ੍ਰਿੰਸੀਪਲ ਪ੍ਰੋ. ਡਾ. ਵਿਨੇ ਕੁਮਾਰ ਨੇ ਇਸ ਉਪਲਬਧੀ ‘ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਪੋਸਟ ਗ੍ਰੈਜੂਏਟ ਵਿਭਾਗ ਆਫ਼ ਕਾਮਰਸ ਦੇ ਸਮੂਹ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਮਿਹਨਤ ਦਾ ਇਹ ਨਤੀਜਾ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਅਤੇ ਜੀਵਨ ਦੇ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।