ਨਸ਼ਾ ਤਸਕਰੀ ਵਿਰੁੱਧ ਕਾਰਵਾਈ: ਔਰਤ ਸਮੇਤ 4 ਕਾਬੂ
ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਾ ਤਸਕਰੀ ਵਿਰੁੱਧ ਕਾਰਵਾਈ: ਮਹਿਲਾ ਸਮੇਤ 4 ਕਾਬੂ
Publish Date: Fri, 20 Feb 2026 05:16 PM (IST)
Updated Date: Sat, 21 Feb 2026 04:07 AM (IST)

ਸਟਾਫ ਰਿਪੋਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਵਿਰੋਧੀ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਇੱਕ ਔਰਤ ਸਮੇਤ 4 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਇਹਨਾਂ ਵਿਰੁੱਧ ਐਨ.ਡੀ.ਪੀ.ਐਸ (ਐੱਨਡੀਪੀਐੱਸ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਐੱਸਆਈ ਨਵਜੋਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਪਿੰਡ ਨੌਨੀਤਪੁਰ ਵਿੱਚ ਆਪਣੇ ਘਰ ਦੇ ਬਾਹਰ ਖੜੀ ਇੱਕ ਔਰਤ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਈ ਅਤੇ ਆਪਣੇ ਹੱਥ ਵਿੱਚ ਫੜਿਆ ਕਾਲੇ ਰੰਗ ਦਾ ਲਿਫਾਫਾ ਗਲੀ ਵਿੱਚ ਸੁੱਟ ਕੇ ਘਰ ਅੰਦਰ ਜਾਣ ਲੱਗੀ। ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ। ਉਸ ਨੇ ਆਪਣਾ ਨਾਮ ਮਨਜੀਤ ਕੌਰ ਉਰਫ਼ ਰਜੀ ਵਾਸੀ ਨੌਨੀਤਪੁਰ ਦੱਸਿਆ। ਪੁਲਿਸ ਮੁਤਾਬਕ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਦੌਰਾਨ ਉਸ ਵਿੱਚੋਂ 49 ਗ੍ਰਾਮ ਹੈਰੋਇਨ ਕਥਿਤ ਤੋਰ ਤੇ ਬਰਾਮਦ ਹੋਈ। ਪੁਲਿਸ ਨੇ ਕਿਹਾ ਕਿ ਮੁਲਜ਼ਮਾ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਾਕਸ-- ਟਾਂਡਾ: ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫਤਾਰ ਪੁਲਿਸ ਅਨੁਸਾਰ, ਫੋਕਲ ਪੁਆਇੰਟ ਨੇੜੇ ਚੈਕਿੰਗ ਦੌਰਾਨ ਇੱਕ ਵਿਅਕਤੀ ਪੁਲਿਸ ਨੂੰ ਦੇਖ ਕੇ ਆਪਣੀ ਪੈਂਟ ਦੀ ਜੇਬ ਵਿੱਚੋਂ ਲਿਫਾਫਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਜਦੋਂ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 104 ਨਸ਼ੀਲੀਆਂ ਗੋਲੀਆਂ ਕਥਿਤ ਤੋਰ ਤੇ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਨੇ ਆਪਣਾ ਨਾਮ ਜਸਪਾਲ ਸਿੰਘ ਵਾਸੀ ਪਿੰਗ ਬੂਟ, ਜ਼ਿਲ੍ਹਾ ਕਪੂਰਥਲਾ ਦੱਸਿਆ। ਪੁਲਿਸ ਮੁਤਾਬਕ ਲਿਫਾਫੇ ਦੀ ਤਲਾਸ਼ੀ ਦੌਰਾਨ 104 ਨਸ਼ੀਲੀਆਂ ਗੋਲੀਆਂ ਕਥਿਤ ਤੋਰ ਤੇ ਬਰਾਮਦ ਹੋਈਆਂ। ਬਾਕਸ== ਹਰਿਆਣਾ: ਬੱਸ ਸਟੈਂਡ ਨੇੜੇ ਨਸ਼ਾ ਕਰਦਾ ਨੌਜਵਾਨ ਕਾਬੂ ਥਾਣਾ ਹਰਿਆਣਾ ਦੀ ਪੁਲਿਸ ਨੇ ਜਗਜੀਤ ਸਿੰਘ ਵਾਸੀ ਭੀਖੋਵਾਲ ਨੂੰ ਨਸ਼ੇ ਦਾ ਸੇਵਨ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਪਾਰਟੀ ਜਦੋਂ ਬੱਸ ਸਟੈਂਡ ਹਰਿਆਣਾ ਦੀ ਪਿਛਲੀ ਸਾਈਡ ਪਹੁੰਚੀ ਤਾਂ ਉੱਥੇ ਇੱਕ ਨੌਜਵਾਨ ਲਾਈਟਰ, ਸਿਲਵਰ ਪੇਪਰ ਅਤੇ ਰੋਲ ਕੀਤੇ ਹੋਏ 10 ਰੁਪਏ ਦੇ ਨੋਟ ਦੀ ਮਦਦ ਨਾਲ ਕਥਿਤ ਤੋਰ ਤੇ ਨਸ਼ਾ ਕਰ ਰਿਹਾ ਸੀ। ਪੁਲਿਸ ਨੇ ਮੌਕੇ ਤੇ ਹੀ ਉਸ ਨੂੰ ਕਾਬੂ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬਾਕਸ-- ਮੁਕੇਰੀਆ: ਡੋਪ ਟੈਸਟ ਪਾਜ਼ੀਟਿਵ ਆਉਣ ਤੇ ਮਾਮਲਾ ਦਰਜ ਮੁਕੇਰੀਆ ਪੁਲਿਸ ਨੇ ਮੁਖ਼ਬਰ ਦੀ ਇਤਲਾਹ ਤੇ ਗਗਨਦੀਪ ਸਿੰਘ ਵਾਸੀ ਬਿਸ਼ਨਪੁਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਗਗਨਦੀਪ ਸਿੰਘ ਪਿੰਡ ਰਾਮਗੜ੍ਹ ਕੁੱਲੀਆਂ ਦੇ ਸ਼ਮਸ਼ਾਨਘਾਟ ਨੇੜੇ ਸ਼ੱਕੀ ਹਾਲਤ ਵਿੱਚ ਖੜ੍ਹਾ ਸੀ। ਪੁਲਿਸ ਵੱਲੋਂ ਉਸ ਨੂੰ ਕਾਬੂ ਕਰ ਕੇ ਸਿਵਲ ਹਸਪਤਾਲ ਮੁਕੇਰੀਆ ਵਿਖੇ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।