ਵਿਧਾਇਕ ਰਾਜਾ ਨੇ ਪਾਰਕ ’ਚ ਲੱਗੀਆਂ ਨਵੀਆਂ ਲਾਈਟਾਂ ਦਾ ਕੀਤਾ ਉਦਘਾਟਨ
ਵਿਧਾਇਕ ਰਾਜਾ ਨੇ ਪਾਰਕ ’ਚ ਲੱਗੀਆਂ ਨਵੀਆਂ ਲਾਈਟਾਂ ਦਾ ਕੀਤਾ ਉਦਘਾਟਨ
Publish Date: Fri, 20 Feb 2026 05:26 PM (IST)
Updated Date: Sat, 21 Feb 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਟਾਂਡਾ ਸ਼ਹਿਰ ਨੂੰ ਹਰ ਪੱਖੋਂ ਸੁੰਦਰ ਤੇ ਸਾਫ਼ ਸੁਥਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਬੀਤੀ ਸ਼ਾਮ ਤਹਿਸੀਲ ਕੰਪਲੈਕਸ ਨੇੜੇ ਬਣੇ ਪਾਰਕ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਲੱਗੀਆਂ ਨਵੀਆਂ ਲਾਈਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕਾਰਜਸਾਧਕ ਅਫਸਰ ਟਾਂਡਾ ਰਾਮ ਪ੍ਰਕਾਸ਼, ਆਪ ਸੰਗਠਨ ਇੰਚਾਰਜ ਟਾਂਡਾ ਕੇਸ਼ਵ ਸਿੰਘ ਸੈਣੀ, ਕੌਂਸਲਰ ਹਰੀਕ੍ਰਿਸ਼ਨ ਸੈਣੀ, ਆਪ ਆਗੂ ਸੋਨੂੰ ਖੰਨਾ, ਐੱਚਆਈਐੱਮਟੀ ਕਾਲਜ ਦੇ ਡਾਇਰੈਕਟਰ ਰੋਹਿਤ ਟੰਡਨ, ਸਾਬਕਾ ਕੌਂਸਲਰ ਲਖਵਿੰਦਰ ਸਿੰਘ ਮੁਲਤਾਨੀ, ਗੜਕਾ ਅਖਾੜਾ ਦੇ ਪ੍ਰਧਾਨ ਮਨਜੀਤ ਸਿੰਘ ਖਾਲਸਾ, ਆਪ ਮੀਡੀਆ ਇੰਚਾਰਜ ਅਨਿਲ ਗੋਰਾ, ਸਰਪੰਚ ਸੁਖਵਿੰਦਰ ਸਿੰਘ ਝਾਵਰ, ਆਪ ਆਗੂ ਦੀਪਕ ਮੀਲ, ਅਸ਼ੋਕ ਵਰਮਾ, ਆਪ ਆਗੂ ਹੇਠ ਰਾਮ ਸੇਠੀ, ਰਾਹੁਲ ਖੰਨਾ ਆਦਿ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਤਹਿਸੀਲ ਕੰਪਲੈਕਸ ਨੇੜੇ ਬਣੇ ਪਾਰਕ ’ਚ ਲਾਈਟਾਂ ਲਾਈਆਂ ਜਾਣ ਤਾਂ ਜੋ ਸ਼ਾਮ ਨੂੰ ਸੈਰ ਕਰਨ ਵਾਲੇ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਸ਼ਹਿਰ ਵਾਸੀਆਂ ਦੀ ਇਸ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ ਅਤੇ ਕਰੀਬ 16 ਲੱਖ 59 ਹਜ਼ਾਰ ਰੁਪਏ ਦੀ ਲਾਗਤ ਨਾਲ ਇਸ ਪਾਰਕ ਵਿੱਚ ਲਾਈਟਾਂ ਲਗਾਈਆਂ ਗਈਆਂ ਹਨ ਤਾਂ ਜੋ ਸ਼ਾਮ ਸਵੇਰੇ ਸੈਰ ਕਰਨ ਵਾਲੇ ਲੋਕਾਂ ਨੂੰ ਕਿਸੇ ਕਿਸਮ ਸਮੱਸਿਆ ਪੇਸ਼ ਨਾ ਆਵੇ। ਟਾਂਡਾ ਸ਼ਹਿਰ ਦਾ ਵਿਕਾਸ ਲਗਾਤਾਰ ਕਰਵਾਇਆ ਜਾ ਰਿਹਾ ਹੈ ਤੇ ਸ਼ਹਿਰ ਦੇ ਵਿਕਾਸ ਤੇ ਸੁੰਦਰੀਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।