ਇੱਕੋ ਰਾਤ 4 ਟਰਾਂਸਫਾਰਮਰਾਂ ’ਚੋਂ ਤੇਲ ਚੋਰੀ
ਇੱਕੋ ਰਾਤ ਚਾਰ ਟਰਾਂਸਫਾਰਮਰਾਂ ਵਿੱਚੋਂ ਤੇਲ ਚੋਰੀ
Publish Date: Fri, 20 Feb 2026 05:56 PM (IST)
Updated Date: Sat, 21 Feb 2026 04:09 AM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ: ਗੜ੍ਹਸ਼ੰਕਰ ਨਵਾਂਸ਼ਹਿਰ ਰੋਡ ’ਤੇ ਸਥਿਤ ਪਿੰਡ ਦਾਰਾਪੁਰ ਅਤੇ ਡੋਗਰਪੁਰ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਚੋਰਾਂ ਨੇ ਚਾਰ ਟਰਾਂਸਫਾਰਮਰਾਂ ਵਿੱਚੋਂ ਤੇਲ ਚੋਰੀ ਕਰ ਲਿਆ। ਤਰਸੇਮ ਸਿੰਘ ਪੁੱਤਰ ਧਰਮ ਸਿੰਘ ਵਾਸੀ ਦਾਰਾਪੁਰ ਨੇ ਦੱਸਿਆ ਕਿ ਜਦ ਉਹ ਸਵੇਰ ਸਮੇਂ ਆਪਣੇ ਖੇਤਾਂ ’ਚ ਆਏ ਤਾਂ ਉਨ੍ਹਾਂ ਵੇਖਿਆ ਕਿ ਖੇਤਾਂ ’ਚ ਬਿਜਲੀ ਨਹੀਂ ਸੀ। ਫਿਰ ਉਨਾਂ ਨੂੰ ਪਤਾ ਲੱਗਾ ਕਿ ਟਰਾਂਸਫਾਰਮਰ ’ਚੋਂ ਤੇਲ ਚੋਰੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਵਤਾਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਦਾਰਾਪੁਰ, ਕੇਹਰ ਸਿੰਘ ਪੁੱਤਰ ਢੇਰੂ ਵਾਸੀ ਡੋਗਰਪੁਰ ਅਤੇ ਤਾਰਾ ਸਿੰਘ ਵਾਸੀ ਡੋਗਰਪੁਰ ਦੇ ਟਰਾਂਸਫਾਰਮਰਾਂ ’ਚੋਂ ਵੀ ਤੇਲ ਚੋਰੀ ਹੋ ਗਿਆ ਹੈ, ਜਿਸ ਕਾਰਨ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।। ਉਨ੍ਹਾਂ ਦੱਸਿਆ ਕਿ ਆਏ ਦਿਨ ਦਾਰਾਪੁਰ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਚੋਰੀ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।