ਝਾਂਸ ਦੀ ਨਵੀਂ ਬਣਨ ਵਾਲੀ ਫਿਰਨੀ ਦੇ ਕੰਮਾਂ ਦਾ ਕੀਤਾ ਉਦਘਾਟਨ
ਵਿਧਾਇਕ ਰਾਜਾ ਨੇ ਪਿੰਡ ਝਾਂਸ ਦੀ ਨਵੀਂ ਬਣਨ ਵਾਲੀ ਫਿਰਨੀ ਦੇ ਕੰਮਾਂ ਦਾ ਕੀਤਾ ਉਦਘਾਟਨ
Publish Date: Sat, 21 Feb 2026 05:59 PM (IST)
Updated Date: Sun, 22 Feb 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਹਲਕੇ ਉੜਮੁੜ ਟਾਂਡਾ ਅੰਦਰ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜ ਲਗਾਤਾਰ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ ਤੇ ਹਲਕੇ ਦੇ ਲੋਕ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ, ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਝਾਂਸ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਫਿਰਨੀ ਦੇ ਕੰਮ ਦੀ ਸ਼ੁਰੂਆਤ ਕੰਮਾਂ ਦੇ ਉਦਘਾਟਨ ਕਰਨ ਮੌਕੇ ਬੋਲਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟਿੰਗ ਕਮੇਟੀ ਦਾ ਚੇਅਰਮੈਨ ਜਸਵੰਤ ਸਿੰਘ ਬਿੱਟੂ , ਸਰਪੰਚ ਪਿੰਡ ਹਾਂਸ ਜੀਤਾ ਚੌਹਾਨ, ਆਪ ਦਾ ਸ਼ਹਿਰ ਯੂਥ ਪ੍ਰਧਾਨ ਟਾਂਡਾ ਜਸਪ੍ਰੀਤ ਸਿੰਘ ਜੱਸੀ, ਮਾਸਟਰ ਸੁਖਜੀਤ ਸਿੰਘ, ਇਕਬਾਲ ਸਿੰਘ, ਅਮਰਜੀਤ ਸਿੰਘ, ਸਤਪਾਲ ਸਿੰਘ, ਵਰਿੰਦਰ ਸਿੰਘ, ਰਣਜੀਤ ਸਿੰਘ ਮੇਂਬਰ ਪੰਚਾਇਤ, ਜਸਵਿੰਦਰ ਸਿੰਘ, ਸਰਵਣ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਬੋਲਦਿਆਂ ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤ ਲਈ 10 ਲੱਖ ਦੇ ਸਿਹਤ ਬੀਮਾ ਯੋਜਨਾ ਕਾਰਡ ਲਾਗੂ ਹੋਣ ਤੋਂ ਬਾਅਦ ਪੰਜਾਬ ਦੇ ਲੋਕ ਆਪ ਸਰਕਾਰ ਤੋਂ ਬਹੁਤ ਖੁਸ਼ ਹਨ। ਉੰਨਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਸੂਬੇ ਦੇ ਹਰ ਪਰਿਵਾਰ ਨੂੰ 600 ਜਿਊਂਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਕੂਲਾਂ ਨੂੰ ਅਪਗ੍ਰੇਡ ਕਰਨਾ ਪੰਜਾਬ ਸਰਕਾਰ ਦੀ ਬੱਚਿਆਂ ਲਈ ਵੱਡੀ ਸਿੱਖਿਆ ਸਹੂਲਤ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਮਾੜੀਆਂ ਅਲਾਮਤਾਂ ਤੋਂ ਬਚਾਉਣ ਲਈ ਪਿੰਡਾਂ ਵਿੱਚ ਜਿੰਮ ਸਥਾਪਤ ਕੀਤੇ ਜਾ ਰਹੇ ਹਨ। ਵਿਧਾਇਕ ਰਾਜਾ ਗਿੱਲ ਨੇ ਦੱਸਿਆ ਕਿ ਸੂਬੇ ਦੇ ਪੰਜਾਬ ਸਰਕਾਰ ਵਲੋਂ ਮਿਲ ਰਹੀਆਂ ਸਹੂਲਤਾਂ ਤੋਂ ਪੂਰੀ ਤਰ੍ਹਾਂ ਖੁਸ਼ ਹਨ ਤੇ 2027 ਵਿੱਚ ਦੋਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ।