ਪੰਜਾਬੀ ਬੋਲੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ
ਜੀਆਰਡੀ ਸਕੂਲ ਚ ਪੰਜਾਬੀ ਬੋਲੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ
Publish Date: Sat, 21 Feb 2026 06:04 PM (IST)
Updated Date: Sun, 22 Feb 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਵਿੱਦਿਅਕ ਸੰਸਥਾ ਸ਼੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਰਜਿ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰੇ ਜੀਆਰਡੀ ਇੰਟਰਨੈਸ਼ਨਲ ਸਕੂਲ ਅਤੇ ਜੀਆਰਡੀ ਇੰਟਰਨੈਸ਼ਨਲ ਨਰਸਿੰਗ ਕਾਲਜ ਵਿਖੇ ਅੰਤਰਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਵਿਸ਼ਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਸਥਾਂ ਦੇ ਮੁੱਖ ਪ੍ਰਬੰਧਕ ਸ੍ਰੀਮਤੀ ਪ੍ਰਦੀਪ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਬਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਰਸਿੰਗ ਕਾਲਜ ਦੇ ਪ੍ਰਿੰਸੀਪਲ ਰੇਨੂ ਬਾਲਾ ਅਤੇ ਜੀਆਰਡੀ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਸਕੂਲ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਭਾਸ਼ਾ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਚਾਰਟ ਬਣਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਵਿਦਿਅਕ ਅਦਾਰਿਆਂ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ ਨੇ ਕਿਹਾ ਕਿ ਪੰਜਾਬੀ ਬੋਲੀ ਸਾਡੀ ਮਾਤ ਭਾਸ਼ਾ ਹੈ ਅਤੇ ਪੰਜਾਬੀ ਬੋਲੀ ਸਾਡੇ ਗੁਰੂਆਂ ਵੱਲੋਂ ਸਾਨੂੰ ਸਮਰਪਿਤ ਕੀਤੀ ਗਈ ਹੈ। ਉਨਾਂ ਕਿਹਾ ਕਿ ਗੁਰਮੁਖੀ ਲਿਪੀ ਦੇ ਰਚੇਤਾ ਸ੍ਰੀ ਗੁਰੂ ਅੰਗਦ ਦੇਵ ਜੀ ਸਾਹਿਬ ਜੀ ਵੱਲੋਂ ਸਾਨੂੰ ਮਾਂ ਬੋਲੀ ਪੰਜਾਬੀ ਭਾਸ਼ਾ ਸਮਰਪਿਤ ਕੀਤੀ ਗਈ ਹੈ ਅਤੇ ਪੰਜਾਬੀ ਬੋਲੀ ਗੁਰੂ ਦੇ ਮੁੱਖ ਵਿੱਚੋਂ ਨਿਕਲੀ ਹੋਈ ਭਾਸ਼ਾ ਹੈ। ਉਨਾਂ ਕਿਹਾ ਕਿ ਪੰਜਾਬੀ ਮਾਂ ਬੋਲੀ ਸਾਡੇ ਦਿਲਾਂ ਵਿੱਚ ਵੱਸਦੀ ਹੈ ਅਤੇ ਸਾਨੂੰ ਹਰ ਇੱਕ ਜਗ੍ਹਾ ਪੰਜਾਬੀ ਭਾਸ਼ਾ ਬੋਲਣੀ ਚਾਹੀਦੀ ਹੈ ਤਾਂ ਕਿ ਸੂਬੇ ਵਿੱਚ ਪੰਜਾਬੀ ਭਾਸ਼ਾ ਦਾ ਹੋਰ ਮਾਣ ਵਧਾਇਆ ਜਾ ਸਕੇ। ਉਨਾਂ ਕਿਹਾ ਕਿ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਮਨਾਉਣ ਦਾ ਉਦੇਸ਼ ਭਾਸ਼ਾ ਵਿੱਚ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਤੇ ਪ੍ਰਿੰਸੀਪਲ ਰੇਨੂ ਬਾਲਾ ਅਤੇ ਪ੍ਰਿੰਸੀਪਲ ਅਮਨਦੀਪ ਕੌਰ ਢਿੱਲੋਂ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦਾ ਮਾਣ ਵਧਾਉਣ ਵਾਸਤੇ ਸਾਨੂੰ ਆਪਣੀ ਸਕੂਲਾਂ, ਕਾਲਜਾਂ ਵਿੱਚ ਅਤੇ ਆਪਣੇ ਘਰਾਂ ਵਿੱਚ ਪੰਜਾਬੀ ਮਾਤ ਭਾਸ਼ਾ ਬੋਲਣੀ ਪੜ੍ਹਨੀ ਅਤੇ ਲਿਖਣੀ ਚਾਹੀਦੀ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਰਾਜਵਿੰਦਰ ਕੌਰ, ਐਡਮਿਨਸਟਰੇਟਰ ਦਲਜਿੰਦਰ ਕੌਲ, ਐਡਮਿਸ਼ਨ ਸੈੱਲ ਇੰਚਾਰਜ ਲਵਲੀ ਸੈਣੀ, ਗੁਰਪ੍ਰੀਤ ਕੌਰ, ਤਜਿੰਦਰ ਕੌਰ, ਬਲਜੀਤ ਕੌਰ,ਆਰਤੀ ਟਾਂਡਾ, ਮਨਪ੍ਰੀਤ ਕੌਰ, ਨਿਸ਼ਾ ਜਾਜਾ, ਮਨਦੀਪ ਕੌਰ, ਮਨਜੀਤ ਕੌਰ, ਹਰਦੀਪ ਕੌਰ, ਰਮਨਦੀਪ ਕੌਰ, ਤਰੁਣਦੀਪ ਕੌਰ ਤੋਂ ਇਲਾਵਾ ਸਕੂਲ ਅਤੇ ਨਰਸਿੰਗ ਕਾਲਜ ਦਾ ਹੋਰ ਸਟਾਫ ਵੀ ਹਾਜ਼ਰ ਸੀ।