ਜਥੇਦਾਰ ਦੇ ਖੁਲਾਸਿਆਂ ਤੋਂ ਬਾਅਦ ਪ੍ਰਧਾਨ ਧਾਮੀ ਦੇਵੇ ਅਸਤੀਫ਼ਾ
ਜਥੇਦਾਰ ਵੱਲੋਂ ਕੀਤੇ ਖੁਲਾਸਿਆਂ ਤੋਂ ਬਾਅਦ ਪ੍ਰਧਾਨ ਧਾਮੀ ਦੇਵੇ ਅਸਤੀਫ਼ਾ
Publish Date: Sat, 21 Feb 2026 07:21 PM (IST)
Updated Date: Sun, 22 Feb 2026 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਬੀਤੇ ਦਿਨੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੱਡੇ ਸਵਾਲ ਖੜੇ ਕੀਤੇ ਗਏ ਹਨ ਜਿਸ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ , ਇੰਨਾਂ ਵਿਚਾਰਾਂ ਦਾ ਪ੍ਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਨੇ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ । ਇਸ ਮੌਕੇ ਉਹਨਾ ਨਾਲ ਸਾਬਕਾ ਐਸਪੀਜੀਸੀ ਮੈਂਬਰ ਜਥੇਦਾਰ ਹਰਬੰਸ ਸਿੰਘ ਮੰਝਪੁਰ, ਸਾਬਕਾ ਚੇਅਰਮੈਨ ਹੁਸ਼ਿਆਰਪੁਰ ਅਵਤਾਰ ਸਿੰਘ ਜੌਹਲ ,ਸੀਨੀਅਰ ਅਕਾਲੀ ਆਗੂ ਕੁਲਵਿੰਦਰ ਸਿੰਘ ਜੰਡਾਂ,ਸਾਬਕਾ ਜਿਲਾ ਪ੍ਰੀਸ਼ਦ ਮੈਂਬਰ ਹੁਸ਼ਿਆਰਪੁਰ ਸੁਖਵਿੰਦਰ ਸਿੰਘ ਮੂਨਕ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਿਪਾਹੀ ਬਣੇ ਹੋਏ ਹਨ ਤੇ ਇੱਕ ਨਾ ਕਾਮਯਾਬ ਪ੍ਰਧਾਨ ਸਾਬਤ ਹੋਏ ਹਨ। ਪ੍ਰਧਾਨ ਧਾਮੀ ਨੇ ਆਪ ਮੰਨਿਆ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਜਿਹੜੇ ਘਪਲੇ ਹੋਏ ਹਨ ਉਸ ਕਰ ਕੇ ਮਨ ਬਹੁਤ ਦੁਖੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਧਾਮੀ ਐੱਸਜੀਪੀਸੀ ਪ੍ਰਧਾਨ ਵਜੋਂ ਜ਼ਿੰਮੇਵਾਰੀ ਪੂਰੀ ਤਰਾਂ ਨਹੀਂ ਨਿਭਾ ਸਕੇ ਉਲਟਾ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਾਹਿਬ ਨੂੰ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਧਾਮੀ ਦੀ ਇਹ ਜ਼ਿੰਮੇਵਾਰੀ ਬਣਦੀ ਸੀ ਕਿ ਉਹ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਵੱਲੋਂ ਲਾਏ ਗਏ ਦੋਸ਼ਾਂ ਦੀ ਨਿਰਪੱਖ ਜਾਂਚ ਕਰਾਉਂਦੇ ਨਾ ਕਿ ਉਹਨਾਂ ਨੂੰ ਨੋਟਿਸ ਜਾਰੀ ਕਰ ਕੇ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਦੀ ਅਹੁਦੇ ਦੀ ਮਾਣ ਮਰਿਆਦਾ ਨੂੰ ਢਾਹ ਲਾਉਂਦੇ। ਦਸੂਹਾ ਨੇ ਕਿਹਾ ਕਿ ਉਲਟੀ ਵਾੜ ਖੇਤ ਕੋ ਖਾਏ ਵਾਲੀ ਕਹਾਵਤ ਐੱਸਜੀਪੀਸੀ ਪ੍ਰਧਾਨ ਧਾਮੀ ਤੇ ਪੂਰੀ ਢੁੱਕਦੀ ਹੈ। ਉੰਨਾਂ ਕਿਹਾ ਕਿ ਦਰਬਾਰ ਸਾਹਿਬ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਦੀ ਇਹ ਕੋਝੀ ਸਾਜ਼ਿਸ਼ ਸਿੱਖ ਸੰਗਤਾਂ ਕਦੇ ਬਰਦਾਸ਼ਤ ਨਹੀਂ ਕਰਨਗੀਆਂ। ਇਸ ਮੌਕੇ ਜਥੇ. ਕਿਰਪਾਲ ਸਿੰਘ ਜਾਜਾ, ਜਥੇਦਾਰ ਜਸਵਿੰਦਰ ਸਿੰਘ ਟਾਂਡਾ, ਜਥੇਦਾਰ ਮਲਕੀਤ ਸਿੰਘ ਮੂਨਕ ਖੁਰਦ,ਪੰਚ ਪ੍ਰਿਥੀ ਸਿੰਘ ਬੋਲੇਵਾਲ,ਰਤਨ ਸਿੰਘ ਖੋਖਰ,ਅਮਰਜੀਤ ਸਿੰਘ ਖੋਖਰ,ਦਲਵੀਰ ਸਿੰਘ ਕੋਚ,ਮਨੀ ਸਿੰਘ ਕਲੋਆ,ਰਵਿੰਦਰ ਸਿੰਘ ਮੋਮੀ,ਜਥੇਦਾਰ ਅਵਤਾਰ ਸਿੰਘ,ਬਲਵਿੰਦਰ ਸਿੰਘ ਮਿਆਣੀ, ਸੁਰਿੰਦਰ ਸਿੰਘ ਠਾਕਰੀ, ਸੁਖਬੀਰ ਸਿੰਘ ਕਾਕਾ, ਮਨਜੀਤ ਸਿੰਘ ਬੂਟੀ, ਇੰਦਰਜੀਤ ਸਿੰਘ ਕਾਕਾ ਤੋ ਇਲਾਵਾ ਹੋਰ ਆਗੂ ਹਾਜ਼ਰ ਸਨ।