ਚੋਰਾਂ ਨੇ ਬੈਂਕ ਮੁਲਾਜ਼ਮ ਘਰੋਂ ਉਡਾਏ ਗਹਿਣੇ, ਨਕਦੀ ਤੇ ਕੀਮਤੀ ਸਾਮਾਨ
ਚੋਰਾਂ ਨੇ ਬੈਂਕ ਮੁਲਾਜ਼ਮ ਘਰੋਂ ਉਡਾਏ ਗਹਿਣੇ, ਨਕਦੀ ਤੇ ਕੀਮਤੀ ਸਮਾਨ
Publish Date: Sat, 21 Feb 2026 08:23 PM (IST)
Updated Date: Sun, 22 Feb 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸ਼ਨੀਵਾਰ ਦੁਪਹਿਰ ਬਿਜਲੀ ਘਰ ਕਲੋਨੀ ਵਿਖੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਘਰ ਚੋਂ ਗਹਿਣੇ, ਨਕਦੀ ਤੇ ਕੀਮਤੀ ਘਰੇਲੂ ਸਮਾਨ ਚੋਰੀ ਕਰਕੇ ਲੈ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੈਂਕ ਵਿੱਚ ਨੌਕਰੀ ਕਰਦਾ ਹੈ ਤੇ ਅੱਜ ਉਹ ਡਿਊਟੀ ਤੇ ਗਿਆ ਹੋਇਆ ਸੀ ਤੇ ਉਸਦੀ ਪਤਨੀ ਰਿਸ਼ਤੇਦਾਰੀ ਵਿੱਚ ਵਿਆਹ ਗਈ ਹੋਈ ਸੀ । ਦੁਪਹਿਰ ਦੇ ਵਕਤ ਚੋਰ ਘਰ ਦੇ ਤਾਲੇ ਤੋੜ ਕੇ ਅੰਦਰ ਵੜੇ ਤੇ ਘਰ ਅੰਦਰੋਂ ਕਰੀਬ 40 ਹਜ਼ਾਰ ਰੁਪਏ ਦੀ ਨਕਦੀ , ਦੋ ਤੋਲੇ ਸੋਨੇ ਤੇ ਚਾਂਦੀ ਦੇ ਗਹਿਣੇ, ਤਿੰਨ ਮੋਬਾਈਲ ਫੋਨ ਤੇ ਘਰੇਲੂ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ। ਚੋਰੀ ਦੀ ਇਹ ਵਾਰਦਾਤ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਉੰਨਾਂ ਦੱਸਿਆ ਕਿ ਇਸ ਚੋਰੀ ਸਬੰਧੀ ਉਨ੍ਹਾਂ ਟਾਂਡਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਸੂਚਨਾ ਮਿਲਣ ਤੇ ਟਾਂਡਾ ਪੁਲਿਸ ਨੇ ਮੌਕੇ ’ਤੇ ਪਹੁੰਚ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮ ਦੀ ਭਾਲ ਕਰ ਰਹੀ ਹੈ।