ਸਰਪੰਚ ਸੰਦੀਪ ਸੰਨੀ ਸਾਥੀਆਂ ਸਮੇਤ ਸ਼੍ਰੋਅਦ ’ਚ ਸ਼ਾਮਲ
ਸਰਪੰਚ ਸੰਦੀਪ ਸੰਨੀ ਸਾਥੀਆਂ ਸਮੇਤ ਸ਼੍ਰੋਅਦ ’ਚ ਸ਼ਾਮਿਲ
Publish Date: Sun, 22 Feb 2026 04:48 PM (IST)
Updated Date: Mon, 23 Feb 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਲੋਕ ਪ੍ਰਿਆਤਾ ਦਿਨੋਂ ਦਿਨ ਵਧਦੀ ਜਾ ਰਹੀ ਹੈ ਤੇ ਲੋਕ ਆਪ ਮੁਹਾਰੇ ਦੂਜੀਆਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਲਖਵਿੰਦਰ ਸਿੰਘ ਲੱਖੀ ਨੇ ਟਾਂਡਾ ਦਫਤਰ ਵਿਖੇ ਮੁਕੇਰੀਆਂ ਹਲਕੇ ਦੇ ਪਿੰਡ ਗਾਲੜੀਆ ਦੇ ਸਰਪੰਚ ਸੰਦੀਪ ਸਿੰਘ ਸੰਨੀ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ, ਜਥੇਦਾਰ ਈਸ਼ਰ ਸਿੰਘ ਮੰਝਪੁਰ, ਲਖਵਿੰਦਰ ਸਿੰਘ ਟਿੰਮੀ, ਹਲਕਾ ਇੰਚਾਰਜ ਸ਼ਾਮ 84 ਸੰਦੀਪ ਸਿੰਘ ਸੀਕਰੀ, ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਮੋਮੀ, ਅੰਮ੍ਰਿਤ ਪਾਲ ਸਿੰਘ ਮੰਝਪੁਰ, ਗੁਰਦਿਆਲ ਸਿੰਘ ਉਲਾਹਾ ਸਰਕਲ ਪ੍ਰਧਾਨ ਹਾਜੀਪੁਰ, ਸੁਖਚੈਨ ਸਿੰਘ ਸਰਕਲ ਪ੍ਰਧਾਨ ਬੇਲਾ ਸਰਿਆਣਾ, ਫਤਿਹ ਸਿੰਘ ਸਰਕਲ ਪ੍ਰਧਾਨ ਦਗਨ ਆਦਿ ਹਾਜ਼ਰ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਸਰਪੰਚ ਸੰਦੀਪ ਸਿੰਘ ਸੰਨੀ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਲੱਖੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਦਾਇਰਾ ਦਿਨੋ ਦਿਨ ਵੱਡਾ ਹੋ ਰਿਹਾ ਹੈ ਤੇ ਸੂਬੇ ਦੇ ਸੂਝਵਾਨ ਲੋਕ ਹੋਰਨਾਂ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਆਪਣੀ ਸਰਕਾਰ ਦੌਰਾਨ ਕੀਤੇ ਲੋਕ ਹਿਤੈਸ਼ੀ ਕੰਮਾਂ ਨੂੰ ਦੇਖਦਿਆਂ ਲੋਕ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੀ ਗਿਣਤੀ ਚ ਸ਼ਾਮਿਲ ਹੋ ਰਹੇ ਹਨ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦਾ ਹਰੇਕ ਵਰਗ, ਹਰੇਕ ਨਾਗਰਿਕ ਦੁਖੀ ਹੈ ਅਤੇ ਸੂਬੇ ਦੇ ਲੋਕ ਆਪਣਾ ਖਹਿੜਾ ਛਡਵਾਉਣ ਲਈ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ। ਉਨਾਂ ਕਿਹਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਵੱਲੋਂ ਨਵਾਂ ਇਤਿਹਾਸ ਸਿਰਜ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇਗੀ।