ਮੁਕੇਰੀਆਂ ’ਚ ਹੋਈ ਅਕਾਲੀ ਆਗੂਆਂ ਦੀ ਅਹਿਮ ਮੀਟਿੰਗ
ਮੁਕੇਰੀਆਂ ਵਿੱਚ ਹੋਈ ਅਕਾਲੀ ਆਗੂਆਂ ਦੀ ਅਹਿਮ ਮੀਟਿੰਗ
Publish Date: Tue, 24 Feb 2026 04:42 PM (IST)
Updated Date: Wed, 25 Feb 2026 04:01 AM (IST)

ਆਗਾਮੀ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਕੀਤੀ ਤਿਆਰ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਮੁਕੇਰੀਆਂ ’ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਸੰਦਰਭ ’ਚ ਹਲਕਾ ਮੁਕੇਰੀਆਂ ਦੇ ਸੀਨੀਅਰ ਅਕਾਲੀ ਆਗੂ ਤੇ ਮੁਲਾਜ਼ਮ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਕਰਵਾਈ ਗਈ। ਮੀਟਿੰਗ ’ਚ ਵੱਖ-ਵੱਖ ਸਰਕਲ ਪ੍ਰਧਾਨਾਂ ਤੇ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਆਉਣ ਵਾਲੀਆਂ ਚੋਣਾਂ ਲਈ ਵਿਸਥਾਰਪੂਰਕ ਰਣਨੀਤੀ ਤਿਆਰ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਆਉਣ ਵਾਲੇ ਦਿਨਾਂ ’ਚ ਜਥੇਦਾਰ ਈਸ਼ਰ ਸਿੰਘ ਮੰਝਪੁਰ ਦੀ ਅਗਵਾਈ ਹੇਠ ਮੁਕੇਰੀਆਂ ’ਚ ਇੱਕ ਵੱਡੀ ਅਕਾਲੀ ਰੈਲੀ ਕਰਵਾਈ ਜਾਵੇਗੀ, ਜਿਸ ’ਚ ਪਾਰਟੀ ਦੇ ਸਿਖ਼ਰਲੇ ਆਗੂ ਸ਼ਾਮਲ ਹੋ ਕੇ ਵਰਕਰਾਂ ’ਚ ਨਵਾਂ ਜੋਸ਼ ਭਰਨਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਤੋਂ ਪੰਜਾਬ ਦੇ ਲੋਕ ਦੁਖੀ ਹੋ ਚੁੱਕੇ ਹਨ ਤੇ ਸੂਬੇ ’ਚ ਸਿਆਸੀ ਬਦਲਾਅ ਦੀ ਮੰਗ ਤੇਜ਼ੀ ਨਾਲ ਵਧ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸਰਕਾਰ ਬਣਦੀ ਵੇਖਣਾ ਚਾਹੁੰਦੇ ਹਨ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਵਪਾਰੀਆਂ ਦੇ ਸਾਰੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ। ਆਗੂਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਤੇ ਉਦੇਸ਼ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਆਉਣ ਵਾਲੀਆਂ ਚੋਣਾਂ ’ਚ ਅਕਾਲੀ ਦਲ ਨੂੰ ਭਾਰੀ ਸਮਰਥਨ ਮਿਲ ਸਕੇ। ਇਸ ਮੌਕੇ ਸਰਕਲ ਨੌਸ਼ਹਿਰਾ ਪ੍ਰਧਾਨ ਅਮਰਜੀਤ ਸਿੰਘ, ਸਰਕਲ ਭੰਗਾਲਾ ਪ੍ਰਧਾਨ ਮਾਸਟਰ ਅਤਰ ਸਿੰਘ, ਸਰਕਲ ਚਨੌਰ ਪ੍ਰਧਾਨ ਸਰਬਜੀਤ ਸਿੰਘ ਰੰਗਾ, ਸਰਕਲ ਹਰਸਾ ਮਾਨਸਰ ਪ੍ਰਧਾਨ ਸਰਵਨ ਸਿੰਘ ਕੋਟਲੀ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਬਾਬਾ ਰੌਸ਼ਨ ਖਾਨ, ਵੀਰ ਸਿੰਘ ਹਰਸੇ ਮਾਨਸਰ, ਰਘੂਨਾਥ ਠਾਕੁਰ ਜ਼ਿਲ੍ਹਾ ਮੀਤ ਪ੍ਰਧਾਨ, ਸਰਪੰਚ ਸੰਦੀਪ ਸਿੰਘ, ਨਵਦੀਪ ਸਿੰਘ ਹੈਪੀ, ਜਥੇਦਾਰ ਹਕੀਕਤ ਸਿੰਘ, ਸਵਰਨ ਸਿੰਘ ਉਮਰਪੁਰ, ਲਖਵੀਰ ਸਿੰਘ ਹਾਜੀਪੁਰ, ਸਤਨਾਮ ਸਿੰਘ ਲੰਡੇ ਟਰਾਂਸਪੋਰਟ ਵਿੰਗ ਸਰਕਲ ਪ੍ਰਧਾਨ, ਜਥੇਦਾਰ ਮੋਹਨ ਸਿੰਘ, ਜੋਗਿੰਦਰ ਸਿੰਘ ਘਸੀਟਪੁਰ, ਰਜਤ ਠਾਕੁਰ, ਗੁਰਦੇਵ ਸਿੰਘ, ਹਰਕ੍ਰਿਸ਼ਨ ਸਿੰਘ, ਰਾਕੇਸ਼ ਕੁਮਾਰ, ਜਨਕ ਸਿੰਘ ਕੋਟਲੀ, ਡਾ. ਸੰਤੋਖ ਸਿੰਘ, ਤਰਸੇਮ ਸਿੰਘ ਫ਼ੌਜੀ ਮੌਜੋਵਾਲ, ਬਲਵੀਰ ਸਿੰਘ ਭੰਗਾਲਾ, ਬਲਜੀਤ ਸਿੰਘ, ਉਦਯੋਗ ਤੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਮੰਝਪੁਰ, ਕਪੂਰ ਸਿੰਘ ਸਮੇਤ ਵੱਡੀ ਗਿਣਤੀ ’ਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕਰ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਦੁਹਰਾਇਆ।