ਕਾਂਗਰਸ ਦਾ ਰਵੱਈਆ ਬੇਹੱਦ ਨਿੰਦਣਯੋਗ : ਅਜੈ ਕੌਸ਼ਲ ਸੇਠੂ
ਕਾਂਗਰਸ ਦਾ ਰਵੱਈਆ ਬੇਹੱਦ ਨਿੰਦਨਯੋਗ - ਅਜੈ ਕੌਸ਼ਲ ਸੇਠੂ
Publish Date: Tue, 24 Feb 2026 05:00 PM (IST)
Updated Date: Wed, 25 Feb 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁਕੇਰੀਆਂ: ਦਿੱਲੀ ਵਿੱਚ ਏਆਈ ਇੰਪੈਕਟ ਸਮਿਟ ਦੌਰਾਨ ਹੋਏ ਹੰਗਾਮੇ ’ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਨੇ ਦੋਸ਼ ਲਗਾਇਆ ਕਿ ਇਹ ਹੰਗਾਮਾ ਰਾਹੁਲ ਗਾਂਧੀ ਦੇ ਇਸ਼ਾਰੇ ’ਤੇ ਯੂਥ ਕਾਂਗਰਸ ਵੱਲੋਂ ਕਰਵਾਇਆ ਗਿਆ ਹੈ। ਉਨ੍ਹਾਂ ਰੋਸ ਪ੍ਰਗਟਾਇਆ ਕਿ ਕਾਂਗਰਸੀਆਂ ਵੱਲੋਂ ਇਸ ਤਰ੍ਹਾਂ ਦੀ ਕਾਰਵਾਈ ਨਾਲ ਦੇਸ਼ ਦੇ ਕੌਮਾਂਤਰੀ ਅਕਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਅਜੈ ਕੌਸ਼ਲ ਸੇਠੂ ਨੇ ਦੱਸਿਆ ਕਿ ਏਆਈ ਇੰਪੈਕਟ ਸਮਿਟ ਵਿੱਚ 80 ਤੋਂ ਵੱਧ ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਭਾਗ ਲਿਆ, ਜਦਕਿ ਭਾਰਤ ਭਰ ਤੋਂ ਲੱਖਾਂ ਲੋਕ ਇਸ ਨਾਲ ਜੁੜੇ। ਉਨ੍ਹਾਂ ਮੁਤਾਬਕ, ਇਸ ਤੋਂ ਪਹਿਲਾਂ ਕਿਸੇ ਵੀ ਵਿਕਾਸਸ਼ੀਲ ਦੇਸ਼ ਵਿੱਚ ਇਸ ਪੱਧਰ ਦਾ ਅੰਤਰਰਾਸ਼ਟਰੀ ਸ਼ਿਖਰ ਸੰਮੇਲਨ ਨਹੀਂ ਕਰਵਾਇਆ ਗਿਆ, ਜਿੱਥੇ ਸਰਕਾਰ ਤੇ ਕਈ ਸੰਸਥਾਵਾਂ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਲਈ ਲਗਾਤਾਰ ਮਿਹਨਤ ਕਰ ਰਹੀਆਂ ਹਨ, ਉੱਥੇ ਕੁੱਝ ਰਾਜਨੀਤਿਕ ਦਲ ਦੇਸ਼ ਦੀ ਚੜ੍ਹਤ ਨੂੰ ਸਵੀਕਾਰ ਨਹੀਂ ਕਰ ਪਾ ਰਹੇ। ਕਾਂਗਰਸ ਦਾ ਇਹ ਰਵੱਈਆ ਬੇਹੱਦ ਨਿੰਦਨਯੋਗ ਹੈ ਅਤੇ ਕਾਂਗਰਸ ਪਾਰਟੀ ਅੱਜ ਸਭ ਤੋਂ ਨੀਵੇਂ ਪੱਧਰ ’ਤੇ ਪਹੁੰਚ ਚੁੱਕੀ ਹੈ। ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਹਰ ਖੇਤਰ ਵਿੱਚ ਅੱਗੇ ਵੱਧ ਰਿਹਾ ਹੈ ਅਤੇ ਦੇਸ਼ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਇਹ ਮਾਮਲਾ ਸਿਰਫ਼ ਨਕਾਰਾਤਮਕ ਰਾਜਨੀਤੀ ਦਾ ਨਹੀਂ, ਸਗੋਂ ਦੇਸ਼ਧ੍ਰੋਹ ਦੇ ਬਰਾਬਰ ਹੈ ਤੇ ਅਜਿਹੀਆਂ ਕਾਰਵਾਈਆਂ ਲਈ ਸਮੁੱਚੀ ਕਾਂਗਰਸ ਪਾਰਟੀ ਨੂੰ ਦੇਸ਼ ਦੀ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਅਜਿਹੀਆਂ ਨੀਵੇਂ ਪੱਧਰ ਦੀਆਂ ਹਰਕਤਾਂ ਕਰ ਕੇ ਕਾਂਗਰਸ ਆਪਣੀ ਸਿਆਸੀ ਸਾਖ਼ ਨੂੰ ਵੀ ਖ਼ਤਰੇ ਵਿੱਚ ਪਾ ਰਹੀ ਹੈ।