ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ
ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿੱਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਆਯੋਜਿਤ
Publish Date: Tue, 24 Feb 2026 05:07 PM (IST)
Updated Date: Wed, 25 Feb 2026 04:04 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਦੇ ਮਾਰਗਦਰਸ਼ਨ ਹੇਠ ਕਰਵਾਇਆ ਗਿਆ। ਭਾਸ਼ਾ ਅਤੇ ਸਾਹਿਤ ਕਲੱਬ, ਰੈੱਡ ਰਿਬਨ ਕਲੱਬ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਚਰਨ ਸਿੰਘ ਦੀ ਅਗਵਾਈ ਵਿੱਚ ਆਯੋਜਿਤ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਪਣੀ ਮਾਤ ਭਾਸ਼ਾ ਪ੍ਰਤੀ ਸਤਿਕਾਰ, ਪਿਆਰ ਅਤੇ ਜਾਗਰੂਕਤਾ ਦੀ ਭਾਵਨਾ ਪੈਦਾ ਕਰਨਾ ਸੀ। ਮੁਕਾਬਲੇ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਾਤ ਭਾਸ਼ਾ ਦੀ ਮਹੱਤਤਾ ਨੂੰ ਰਚਨਾਤਮਕ ਢੰਗ ਨਾਲ ਦਰਸਾਇਆ। ਮੁਕਾਬਲੇ ਦੌਰਾਨ ਕਾਮਰਸ ਵਿਭਾਗ ਦੀ ਮੁਖੀ ਡਾ. ਮਨਜੀਤ ਕੌਰ ਅਤੇ ਅੰਗਰੇਜ਼ੀ ਵਿਭਾਗ ਦੇ ਪ੍ਰੋ. ਵਿਪਨ ਕੁਮਾਰ ਨੇ ਜੱਜ ਦੀ ਭੂਮਿਕਾ ਨਿਭਾਈ। ਨਤੀਜਿਆਂ ਅਨੁਸਾਰ ਬੀਐੱਸਸੀ ਬਾਇਓਟੈਕਨੋਲੋਜੀ ਤੀਜੇ ਸਾਲ ਦੀ ਵਿਦਿਆਰਥਣ ਮਹਿਕ ਨੇ ਪਹਿਲਾ, ਬੀ.ਕਾਮ ਪਹਿਲੇ ਸਾਲ ਦੀ ਵਿਦਿਆਰਥਣ ਸ਼ਗੁਨ ਅਗਰਵਾਲ ਨੇ ਦੂਜਾ ਅਤੇ ਬੀ.ਬੀ.ਏ ਦੂਜੇ ਸਾਲ ਦੇ ਵਿਦਿਆਰਥੀ ਅਭਿਸ਼ੇਕ ਅਸੀ ਨੇ ਤੀਜਾ ਇਨਾਮ ਹਾਸਲ ਕੀਤਾ। ਇਸ ਤੋਂ ਇਲਾਵਾ ਬੀ.ਏ ਤੀਜੇ ਸਾਲ ਦੀ ਵਿਦਿਆਰਥਣ ਹਿਮਾਂਸ਼ੀ ਅਤੇ ਬੀ.ਕਾਮ ਪਹਿਲੇ ਸਾਲ ਦੀ ਵਿਦਿਆਰਥਣ ਗਗਨਦੀਪ ਨੂੰ ਪ੍ਰਸ਼ੰਸਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਕਰਿਸ਼ਮਾ ਅਤੇ ਪ੍ਰੋ. ਖੁਸ਼ਦੀਪ ਸਮੇਤ ਕਾਲਜ ਸਟਾਫ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਅਖੀਰ ਵਿੱਚ ਆਯੋਜਕਾਂ ਵੱਲੋਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਮਾਤ ਭਾਸ਼ਾ ਦੀ ਮਹੱਤਤਾ ਨੂੰ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ।