ਧਾਰਮਿਕ ਪ੍ਰੀਖਿਆ ’ਚੋਂ ਅਵੱਲ ਵਿਦਿਆਰਥਣਾਂ ਵਜ਼ੀਫ਼ਾ ਰਾਸ਼ੀ ਨਾਲ ਸਨਮਾਨਿਤ
ਧਾਰਮਿਕ ਪ੍ਰੀਖਿਆ ਵਿਚੋਂ ਅਵੱਲ ਰਹੀਆਂ ਵਿਦਿਆਰਥਣਾਂ ਵਜ਼ੀਫ਼ਾ ਰਾਸ਼ੀ ਨਾਲ ਸਨਮਾਨਿਤ
Publish Date: Tue, 24 Feb 2026 05:42 PM (IST)
Updated Date: Wed, 25 Feb 2026 04:07 AM (IST)

ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ: ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀਆਂ ਵਿਦਿਆਰਥਣਾਂ ਨੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿੱਚ ਅਵੱਲ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ਦੇ ਸਨਮਾਨ ਵਜੋਂ ਕਾਲਜ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਅਤੇ ਪ੍ਰਚਾਰਕ ਭਾਈ ਗੁਰਜੀਤ ਸਿੰਘ ਦੀ ਹਾਜ਼ਰੀ ਵਿੱਚ ਵਿਦਿਆਰਥਣਾਂ ਜਸਪਿੰਦਰ ਕੌਰ ਅਤੇ ਹਰਪ੍ਰੀਤ ਕੌਰ ਨੂੰ 3100-3100 ਰੁਪਏ ਨਕਦ ਵਜੀਫਾ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾ. ਤੀਰਥ ਸਿੰਘ ਰੱਤੂ ਕੈਨੇਡਾ ਨੇ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਧਾਰਮਿਕ ਅਤੇ ਨੈਤਿਕ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਤੇ ਕਾਲਜ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸੇ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਵਰੇ੍ ਨੂੰ ਸਮਰਪਿਤ ਅਕਤੂਬਰ-2025 ’ਚ ਆਯੋਜਿਤ ਪ੍ਰੀਖਿਆ ਵਿਚ ਕਾਮਯਾਬ ਰਹੀਆਂ ਵਿਦਿਆਰਥਣਾਂ ਰਾਜਵਿੰਦਰ ਕੌਰ, ਨਵਲੀਨ, ਸੁਨੇਹਾ ਅਤੇ ਅੰਜ਼ੂ ਬਾਲਾ ਨੂੰ ਨਕਦ ਰਾਸ਼ੀ ਤੇ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਡਾ. ਹਰਵਿੰਦਰ ਕੌਰ, ਡਾ. ਜਾਨਕੀ ਅਗਰਵਾਲ, ਧਾਰਮਿਕ ਅਧਿਆਪਕ ਅੰਮ੍ਰਿਤਪਾਲ ਸਿੰਘ, ਪ੍ਰੋ. ਸੌਰਵ ਦਾਦਰੀ ਤੇ ਸਟਾਫ਼ ਹਾਜ਼ਰ ਹੋਇਆ।