ਖ਼ਾਲਸਾ ਕਾਲਜ ਵਿਖੇ ਅਥਲੈਟਿਕ ਮੀਟ ਕਰਵਾਈ
ਖ਼ਾਲਸਾ ਕਾਲਜ ਵਿਖੇ ਅਥਲੈਟਿਕ ਮੀਟ ਕਰਵਾਈ
Publish Date: Thu, 26 Feb 2026 05:08 PM (IST)
Updated Date: Fri, 27 Feb 2026 04:05 AM (IST)

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸੁਖਮਿੰਦਰ ਸਿੰਘ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਲਾਨਾ ਅਥਲੈਟਿਕ ਮੀਟ ਕਰਵਾਈ ਗਈ। ਪ੍ਰਿੰਸੀਪਲ ਨੇ ਕਾਲਜ ਦਾ ਝੰਡਾ ਲਹਿਰਾ ਕੇ ਅਥਲੈਟਿਕ ਮੀਟ ਦੀ ਸ਼ੁਰੂਆਤ ਕੀਤੀ। ਇਸ ’ਚ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ ਦੌੜਾਂ, ਸ਼ਾਟ ਪੁੱਟ, ਡਿਸਕਸ ਥ੍ਰੋ, ਲੰਬੀ ਛਾਲ, ਉਚੀ ਛਾਲ ਅਤੇ ਸਪੂਨ ਰੇਸ ਆਦਿ ਮੁਕਾਲਿਆਂ ’ਚ ਵੱਧ ਚੜ੍ਹ ਕੇ ਹਿੱਸਾ ਲਿਆ। ਲੜਕੀਆਂ ਦਾ ਕ੍ਰਿਕਟ ਮੈਚ ਕਰਵਾਇਆ ਗਿਆ, ਜਿਸ ਵਿੱਚ ਟੀਮ (ਏ) ਜੇਤੂ ਰਹੀ। ਮੈਨ ਆਫ਼ ਦਾ ਮੈਚ ਕਾਲਜ ਵਿਦਿਆਰਥਣ ਕਿਰਨ ਦੇਵੀ (ਬੀ.ਕਾਮ, ਸਮੈਸਟਰ-ਛੇਵਾ) ਨੂੰ ਐਲਾਨਿਆ ਗਿਆ। ਇਨ੍ਹਾਂ ਮੁਕਾਬਲਿਆਂ ’ਚ ਬੈਸਟ ਅਥਲੀਟ ਜਸਕਰਨ ਸਿੰਘ ਤੇ ਅਨੀਤਾ ਕੌਰ ਨੂੰ ਐਲਾਨਿਆ ਗਿਆ। ਕਾਲਜ ਦੇ ਸਮੂਹ ਸਟਾਫ਼ ਦਾ ਰੱਸਾ-ਕੱਸੀ ਤੇ ਵਾਅਕ-ਰੇਸ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਨੇ ਖੇਡਾਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਉਨ੍ਹਾਂ ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਮੈਡਮ ਸੀਮਾ ਕੁਮਾਰੀ ਤੇ ਹਰਜੋਤ ਕੌਰ ਨੂੰ ਅਥਲੈਟਿਕ ਮੀਟ ਦੇ ਸਫ਼ਲ ਆਯੋਜਨ ਲਈ ਵਧਾਈ ਦਿੱਤੀ। ਇਸ ਮੌਕੇ ਕਾਲਜ ਦਾ ਟੀਚਿੰਗ, ਨਾਨ- ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।