ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੀਆਂ ਸਿਖਿਆਰਥਣਾਂ ਸਨਮਾਨਿਤ
ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੀਆਂ ਸਿੱਖਿਆਰਥਣਾਂ ਦਾ ਕੀਤਾ ਸਨਮਾਨ
Publish Date: Thu, 26 Feb 2026 05:40 PM (IST)
Updated Date: Fri, 27 Feb 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ ਉੜਮੁੜ: ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਵਿਜ਼ਨ ਕੇਅਰ ਵੈੱਲਫੇਅਰ ਸੋਸਾਇਟੀ ਅਤੇ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਸੋਸਾਇਟੀ ਵੱਲੋਂ ਐੱਚਆਈਐੱਮਟੀ ਕਾਲਜ ਦੇ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੀਆਂ ਸਿੱਖਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਕੇਵਲ ਸਿੰਘ ਕਾਜਲ, ਡਾ. ਲਵਪ੍ਰੀਤ ਸਿੰਘ ਪਾਬਲਾ ਅਤੇ ਮਾਸਟਰ ਅਵਤਾਰ ਸਿੰਘ ਮਸੀਤੀ ਦੀ ਅਗਵਾਈ ਵਿਚ ਐੱਚਆਈਐੱਮਟੀ ਕਾਲਜ ਟਾਂਡਾ ਵਿਚ ਹੋਏ ਸਮਾਗਮ ਦੌਰਾਨ ਵੋਕੇਸ਼ਨਲ ਸੈਂਟਰ ਵਿਚ ਸਿਲਾਈ ਦੀ ਸਿਖਲਾਈ ਦਾ ਕੋਰਸ ਪੂਰਾ ਕਰ ਚੁੱਕੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਭੇਟ ਕੀਤੇ ਗਏ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਰੋਹਿਤ ਟੰਡਨ ਨੇ ਲੜਕੀਆਂ ਨੂੰ ਸਵੈਰੋਜ਼ਗਾਰ ਲਈ ਸੇਧ ਭਰੀਆਂ ਜਾਣਕਾਰੀਆਂ ਦਿੱਤੀਆਂ। ਉਨ੍ਹਾਂ ਆਖਿਆ ਕਿ ਲੜਕੀਆਂ ਨੂੰ ਸਵੈਰੋਜ਼ਗਾਰ ਲਈ ਕੋਈ ਨਾ ਕੋਈ ਹੁੱਨਰ ਜਰੂਰ ਸਿੱਖਣਾ ਚਾਹੀਦਾ ਹੈ। ਇਸ ਮੌਕੇ ਸੋਸਾਇਟੀਆਂ ਦੇ ਆਗੂਆਂ ਨੇ ਇਲਾਕੇ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਿਖਲਾਈ ਅਤੇ ਮਾਰਗਦਰਸ਼ਨ ਦੇਣ ਲਈ ਡਾ.ਟੰਡਨ ਤੇ ਸਟਾਫ ਦੀ ਸ਼ਲਾਘਾ ਕੀਤੀ। ਇਸ ਮੌਕੇ ਕਰਨੈਲ ਸਿੰਘ ਮਾਲਵਾ, ਗੁਲਸ਼ਨ ਅਰੋੜਾ, ਸੁਖਚੈਨ ਸਿੰਘ, ਕਿਰਪਾਲ ਸਿੰਘ ਪੰਡੋਰੀ, ਰਾਜਾ ਸਿੰਘ ,ਮਮਤਾ, ਨਿਤਿਨ, ਭਾਰਤ ਰਤਨ ਟੰਡਨ, ਦਿਸ਼ਾਂਤ ਕੁਮਾਰ, ਅਮਨਦੀਪ ਕੁਮਾਰ, ਹਰਪ੍ਰੀਤ ਸਿੰਘ, ਭਾਨੁ ਪ੍ਰੀਆ, ਹਰਜੀਤ ਕੌਰ, ਅੰਕੀਤਾ ਕੁਮਾਰੀ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਹਰਪ੍ਰੀਤ ਕੌਰ ਮੱਲੀ, ਖੁਸ਼ਪ੍ਰੀਤ ਕੌਰ, ਅਮਨਦੀਪ ਕੌਰ, ਨਵਰਤ ਕੌਰ, ਖੁਸ਼ਪ੍ਰੀਤ ਕੌਰ, ਹਰਜਿੰਦਰ ਕੌਰ, ਸਿਮਰਨ, ਅਗਮਪ੍ਰੀਤ ਕੌਰ ਅਤੇ ਅਨਮੌਲਪ੍ਰੀਤ ਕੌਰ ਆਦਿ ਹਾਜ਼ਰ ਸਨ।