ਜਗਮੋਹਨ ਮਹਿਤਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
ਸਮਾਜ ਸੇਵੀ ਜਗਮੋਹਨ ਮਹਿਤਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ; ਐਨ.ਕੇ. ਸ਼ਰਮਾ ਵੱਲੋਂ ਨਿੱਘਾ ਸਵਾਗਤ
Publish Date: Fri, 27 Feb 2026 04:51 PM (IST)
Updated Date: Fri, 27 Feb 2026 04:55 PM (IST)

ਸੰਜੀਵ ਸੂਦ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸਮਾਜ ਸੇਵੀ ਜਗਮੋਹਨ ਮਹਿਤਾ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਦਯੋਗ ਅਤੇ ਵਪਾਰ ਸੈੱਲ ਦੇ ਪ੍ਰਦੇਸ਼ ਪ੍ਰਧਾਨ ਐੱਨਕੇ ਸ਼ਰਮਾ ਨੇ ਮਹਿਤਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਨੂੰ ਸਮਾਜ ਸੇਵਕਾਂ ਦੇ ਜੁੜਨ ਨਾਲ ਹੋਰ ਮਜ਼ਬੂਤੀ ਮਿਲੇਗੀ। ਜਗਮੋਹਨ ਮਹਿਤਾ ਨੇ ਕਿਹਾ ਕਿ ਜੇ ਪੰਜਾਬ ਦੇ ਵਿਕਾਸ ਦੀ ਗੱਲ ਕੀਤੀ ਜਾਵੇ ਤਾਂ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਤੋਂ ਬਾਅਦ ਸੂਬੇ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਪੰਜਾਬ ਨੂੰ ਮੁੜ ਖੜ੍ਹਾ ਕਰਨ ਲਈ ਤਜ਼ਰਬੇਕਾਰ ਅਤੇ ਦ੍ਰਿੜ਼ ਨੇਤ੍ਰਿਤਵ ਦੀ ਲੋੜ ਹੈ, ਜੋ ਸਿਰਫ ਸ਼੍ਰੋਮਣੀ ਅਕਾਲੀ ਦਲ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਸੰਜੀਵ ਤਲਵਾੜ ਤੋਂ ਪ੍ਰੇਰਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਐੱਨਕੇ ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਕਿਸੇ ਨਾਲ ਭੇਦਭਾਵ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਹਰ ਧਰਮ ਨਾਲ ਸੰਬੰਧਿਤ ਯਾਦਗਾਰਾਂ ਦਾ ਨਿਰਮਾਣ ਕਰਵਾ ਕੇ ਸਮਾਜਕ ਸਾਂਝ ਦਾ ਮਜ਼ਬੂਤ ਸੰਦੇਸ਼ ਦਿੱਤਾ ਗਿਆ। ਸੰਜੀਵ ਤਲਵਾੜ ਨੇ ਮਹਿਤਾ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜਗਮੋਹਨ ਮਹਿਤਾ ਨੂੰ ਪਾਰਟੀ ਵਿੱਚ ਯੋਗ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਇਕਬਾਲ ਸਿੰਘ, ਸੰਤੋਖ ਸਿੰਘ ਔਜਲਾ, ਸਰਦਾਰ ਜਗਤਾਰ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ ਬਾਹੋਵਾਲ ਅਤੇ ਹੋਰ ਆਗੂ ਵੀ ਹਾਜ਼ਰ ਸਨ।