ਮਹਾਂ ਰੈਲੀ ਦੌਰਾਨ ਕਿਸਾਨਾਂ ਕਿਰਤੀਆਂ ਦੀ ਆਵਾਜ਼ ਚੁੱਕਣਗੇ ਰਾਹੁਲ ਗਾਂਧੀ : ਐਡਵੋਕੇਟ ਗਿਲਜੀਆਂ
ਮਹਾਂ ਰੈਲੀ' ਦੌਰਾਨ ਕਿਸਾਨਾਂ ਕਿਰਤੀਆਂ ਦੀ ਅਵਾਜ਼ ਚੁੱਕਣਗੇ ਰਾਹੁਲ ਗਾਂਧੀ " ਐਡਵੋਕੇਟ ਗਿਲਜੀਆਂ "
Publish Date: Fri, 27 Feb 2026 05:12 PM (IST)
Updated Date: Fri, 27 Feb 2026 05:16 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ
ਟਾਂਡਾ ਉੜਮੜ : ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਵੱਲੋਂ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਵਿਚ 28 ਫਰਵਰੀ ਨੂੰ ਹੋਣ ਵਾਲੀ ਮਹਾਂ ਰੈਲੀ ਵਿੱਚ ਰਾਹੁਲ ਗਾਂਧੀ ਕਿਸਾਨਾਂ ਅਤੇ ਕਿਰਤੀਆਂ ਦੇ ਹੱਕਾਂ ਲਈ ਆਵਾਜ਼ ਉਠਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਕੀਤਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪੰਜਾਬ ਵਿੱਚ ਚਾਰ ਰੈਲੀਆਂ ਕੀਤੀਆਂ ਜਾਣਗੀਆਂ ਜਿਨ੍ਹਾਂ ਵਿੱਚੋਂ ਬਰਨਾਲਾ ਵਿਖੇ ਹੋਣ ਵਾਲੀ ਇਹ ਰੈਲੀ ਇਤਿਹਾਸਕ ਰੈਲੀ ਹੋਵੇਗੀ। ਭਵਿੱਖ ’ਚ, ਟਰੇਡ ਡੀਲ ਨਾਲ ਪੰਜਾਬ ਦੇ ਕਿਸਾਨ ਤੇ ਮਜ਼ਦੂਰ ਤਬਾਹ ਹੋ ਜਾਣਗੇ, ਜਿਸਦਾ ਪ੍ਰਭਾਵ ਹਰ ਵਪਾਰੀ, ਦੁਕਾਨਦਾਰ ਤੇ ਆਮ ਆਦਮੀ ’ਤੇ ਪਵੇਗਾ। ਕਿਸਾਨਾਂ ਤੇ ਕਿਰਤੀਆਂ ਦੇ ਹੱਕਾਂ ਲਈ ਕਾਂਗਰਸ ਵੱਲੋਂ ਇਹ ਰੈਲੀ ਕੀਤੀ ਜਾ ਰਹੀ ਹੈ। ਦਲਜੀਤ ਗਿਲਜੀਆਂ ਨੇ ਕਿਹਾ ਕਿ ਇਹ ਮਜ਼ਦੂਰ ਕਿਸਾਨ ਬਚਾਓ ਮਹਾਂ ਰੈਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਸ਼ਕਤੀਸ਼ਾਲੀ ਸੰਦੇਸ਼ ਦੇਵੇਗੀ। ਗਿਲਜੀਆਂ ਨੇ ਆਖਿਆ ਕਿ ਰਾਹੁਲ ਗਾਂਧੀ ਖੇਤੀਬਾੜੀ ਨਾਲ ਸਬੰਧਿਤ ਮਸਲਿਆਂ, ਘੱਟੋ-ਘੱਟ ਸਮਰਥਨ ਮੁੱਲ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਕਰਜ਼ੇ ਹੇਠ ਦੱਬੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਮਜ਼ਦੂਰ ਵਰਗ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਗੱਲ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਰੈਲੀ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤੀ ਦੇਵੇਗੀ ਅਤੇ ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਲੋਕਤਾਂਤਰੀ ਢੰਗ ਨਾਲ ਸੰਘਰਸ਼ ਨੂੰ ਤਾਕਤ ਪ੍ਰਦਾਨ ਕਰੇਗੀ। ਦਲਜੀਤ ਗਿਲਜੀਆਂ ਨੇ ਆਖਿਆ ਕਿ ਕੇਂਦਰ ਦੀ ਰਾਹ ’ਤੇ ਤੁਰੀ ਕਿਸਾਨਾਂ ਕਿਰਤੀਆਂ ਦਾ ਦਮਨ ਕਰ ਰਹੀ ਸੂਬੇ ਦੀ ਆਪ ਸਰਕਾਰ ਖ਼ਿਲਾਫ਼ ਵੀ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਇਸ ਰੈਲੀ ਵਿਚ ਸ਼ਾਮਲ ਹੋਣਗੇ।