ਅਰਥ ਸ਼ਾਸਤਰ ਵਿਭਾਗ ਨੇ ਕਰਵਾਈ ਡੀਬੇਟ ਮੁਕਾਬਲੇਬਾਜ਼ੀ
ਹਰਿਆਣਾ ਕਾਲਜ ਵਿਖੇ ਅਰਥ ਸ਼ਾਸਤਰ ਵਿਭਾਗ ਵੱਲੋਂ ਆਯੋਜਿਤ ਕਰਵਾਈ ਗਈ ਡੀਬੇਟ ਪ੍ਰਤਿਯੋਗਤਾ
Publish Date: Fri, 27 Feb 2026 06:16 PM (IST)
Updated Date: Fri, 27 Feb 2026 06:19 PM (IST)
ਕਮਲ, ਪੰਜਾਬੀ ਜਾਗਰਣ ਹਰਿਆਣਾ : ਜੀਜੀਡੀਐੱਸਡੀ ਕਾਲਜ ਹਰਿਆਣਾ ਵਿਖੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਦੇਸ਼ ਬੰਧੂ, ਸਕੱਤਰ ਡਾ. ਗੁਰਦੀਪ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਦੀ ਯੋਗ ਅਗਵਾਈ ਹੇਠ ਅਰਥ ਸ਼ਾਸਤਰ ਦੀ ਮੁਖੀ ਪ੍ਰੋ. ਸੁਖਵਿੰਦਰ ਕੌਰ ਦੀ ਨਿਗਰਾਨੀ ਵਿੱਚ ਡੀਬੇਟ ਮੁਕਾਬਲੇਬਾਜ਼ੀ ਕਰਵਾਈ ਗਈ, ਜਿਸ ਦਾ ਮੁੱਖ ਵਿਸ਼ਾ ਕੇਂਦਰੀ ਬਜਟ 2026 ਸੀ। ਇਸ ਵਿੱਚ ਬੀਏ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦਾ ਮੁਕਾਬਲੇਬਾਜ਼ੀ ਦਾ ਉਦੇਸ਼ ਆਰਥਿਕ ਵਿਕਾਸ ’ਤੇ ਆਰਥਿਕ ਭਲਾਈ ਨੂੰ ਉਤਸ਼ਾਹਿਤ ਕਰਨਾ ਸੀ। ਜਿਸ ਵਿੱਚ ਅਸ਼ੀਸ਼ ਬੀਏ ਭਾਗ ਤੀਜਾ ਨੇ ਪਹਿਲਾ ਸਥਾਨ, ਹਰਸ਼ ਰਾਜਪਾਲ ਭਾਗ ਤੀਜਾ ਨੇ ਦੂਜਾ ’ਤੇ ਮਨਜੋਤ ਕੌਰ ਬੀਏ ਭਾਗ ਤੀਜਾ ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਨੇ ਅੱਵਲ ਆਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਵਿਭਾਗ ਨੂੰ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਸਰਗਰਮੀਆਂ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਰਥਿਕ ਵਿਕਾਸ ਬਾਰੇ ਵਿਸ਼ੇਸ਼ ਜਾਣਕਾਰੀ ਮਿਲਦੀ ਰਹੇ। ਇਸ ਸਮੇਂ ਉਨ੍ਹਾਂ ਨੇ ਅੱਵਲ ਆਏ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰੋ. ਸੁਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਕੇਂਦਰੀ ਬਜਟ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ।