ਮੋਗਾ ਰੈਲੀ ਰੱਖੇਗੀ 2027 ਦੀਆਂ ਚੋਣਾਂ ਦਾ ਨੀਹ ਪੱਥਰ : ਸੁਰਿੰਦਰ ਜਾਜਾ
ਭਾਜਪਾ ਦੀ ਮੋਗਾ ਰੈਲੀ ਰੱਖੇਗੀ 2027 ਦੀਆਂ ਚੋਣਾਂ ਦਾ ਨੀਹ ਪੱਥਰ " ਸੁਰਿੰਦਰ ਜਾਜਾ "
Publish Date: Sat, 28 Feb 2026 04:31 PM (IST)
Updated Date: Sun, 01 Mar 2026 04:01 AM (IST)

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਭਾਰਤੀਆਂ ਜਨਤਾ ਪਾਰਟੀ ਵਲੋਂ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਪੰਜਾਬ ਵਿੱਚ ਨੀਂਹ ਪੱਥਰ ਰੱਖੇਗੀ , ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਅਗਜੈਕਟਿਵ ਮੈਂਬਰ ਤੇ ਸੀਨੀਅਰ ਆਗੂ ਸੁਰਿੰਦਰ ਜਾਜਾ ਨੇ ਇਸ ਰੈਲੀ ਸਬੰਧੀ ਕੀਤੀ ਇੱਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਦੇਖਰੇਖ ਵਿੱਚ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ ਅਤੇ ਸੂਬੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਹਿਤੈਸ਼ੀ ਸਕੀਮਾਂ ਸਬੰਧੀ ਜਾਣਕਾਰੀ ਦੇਣਗੇ ਅਤੇ ਪੰਜਾਬ ਭਾਜਪਾ ਆਗੂਆਂ ਤੇ ਵਰਕਰਾਂ ਵਿੱਚ ਇੱਕ ਨਵਾਂ ਜੋਸ਼ ਭਰਨਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਚਾਰ ਸਾਲ ਬੀਤ ਜਾਣ ਤੇ ਵੀ ਪੂਰਾ ਨਹੀਂ ਕੀਤਾ, ਜਿਸ ਕਾਰਨ ਪੰਜਾਬ ਦੀ ਜਨਤਾ ਵਿੱਚ ਆਪ ਸਰਕਾਰ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਜਾ ਨੇ ਕਿਹਾ ਕਿ ਜਦੋਂ ਤੋਂ ਮਾਨ ਸਰਕਾਰ ਹੋਂਦ ਵਿੱਚ ਆਈ ਹੈ ਉਦੋਂ ਤੋਂ ਹੀ ਪੰਜਾਬ ਦੇ ਲੋਕ ਦਹਿਸ਼ਤ ਭਰੇ ਮਾਹੌਲ ਵਿੱਚ ਜੀ ਰਹੇ ਹਨ। ਉਨ੍ਹਾਂ ਕਿਹਾ ਕਿ ਆਏ ਦਿਨ ਸੂਬੇ ਵਿੱਚ ਕਤਲੋਗਾਰਤ ਹੋ ਰਹੀ ਹੈ ਜਿਸ ਕਰਕੇ ਆਮ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ । ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਵਲੋਂ ਵਰਕਰਾਂ ਨਾਲ ਮਿਲਕੇ ਪਿੰਡ-ਪਿੰਡ ਨੁਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਵਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ । ਇਸ ਮੌਕੇ ਤੇ ਬੋਬੀ ਸੈਣੀ, ਵੀਨੂੰ ਪੰਡਿਤ, ਸੁਰਜੀਤ ਜਾਜਾ, ਜਸਵਿੰਦਰ, ਜੈ.ਐਮ ਸ਼ਰਮਾ, ਨਿਖਿਲ ਕੁਮਾਰ, ਗੋਪਾਲ, ਪਰਮਿੰਦਰ ਸਿੰਘ, ਸ਼ਿਵਾ ਅਤੇ ਹੋਰ ਭਾਜਪਾ ਵਰਕਰ ਹਾਜ਼ਰ ਸਨ।