ਬੱਸ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ, ਡਰਾਈਵਰ ਨਾਮਜ਼ਦ
ਤੇਜ਼ ਰਫ਼ਤਾਰ ਬੱਸ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ, ਡਰਾਈਵਰ ਖ਼ਿਲਾਫ਼ ਮਾਮਲਾ ਦਰਜ
Publish Date: Sat, 28 Feb 2026 06:23 PM (IST)
Updated Date: Sun, 01 Mar 2026 04:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਮੁਕੇਰੀਆਂ ਪੁਲਿਸ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਬੱਸ ਚਲਾ ਕੇ ਸਾਈਕਲ ਸਵਾਰ ਦੀ ਮੌਤ ਹੋਣ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਰ ਸੁਸ਼ੀਲ ਕੁਮਾਰ ਪੁੱਤਰ ਕੇਹਰ ਸਿੰਘ ਵਾਸੀ ਰਾਮ ਨਗਰ ਕਲੋਨੀ, ਮੁਕੇਰੀਆਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਸਾਈਕਲ ‘ਤੇ ਮੁਕੇਰੀਆਂ ਤੋਂ ਭੰਗਾਲਾ ਵੱਲ ਜਾ ਰਿਹਾ ਸੀ। ਜਦੋਂ ਉਹ ਇਕ ਮੋਟਰ ਗੈਰਾਜ ਤੋਂ ਕੁਝ ਅੱਗੇ ਪਹੁੰਚੇ ਤਾਂ ਮੁਕੇਰੀਆਂ ਵੱਲੋਂ ਆ ਰਹੀ ਤੇਜ਼ ਰਫ਼ਤਾਰ ਬੱਸ ਦੇ ਡਰਾਈਵਰ ਨੇ ਬਿਨਾ ਹਾਰਨ ਦਿੱਤੇ ਅਤੇ ਅਣਗਹਿਲੀ ਨਾਲ ਵਾਹਨ ਚਲਾਉਂਦੇ ਹੋਏ ਸੁਸ਼ੀਲ ਕੁਮਾਰ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਨਾਲ ਸੁਸ਼ੀਲ ਕੁਮਾਰ ਸੜਕ ‘ਤੇ ਡਿੱਗ ਪਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੈ ਦੱਸਿਆ ਕਿ ਬੱਸ ਡਰਾਈਵਰ ਦੀ ਪਛਾਣ ਸਦਾਮ ਹੁਸੈਨ ਵਾਸੀ ਕੇਵਾ, ਜ਼ਿਲ੍ਹਾ ਕਿਸ਼ਤਵਾੜ (ਜੰਮੂ-ਕਸ਼ਮੀਰ) ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।