350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ
350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
Publish Date: Sun, 01 Mar 2026 05:08 PM (IST)
Updated Date: Mon, 02 Mar 2026 04:04 AM (IST)

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ: ਗੁਰੂ ਕ੍ਰਿਪਾ ਵੈੱਲਫੇਅਰ ਸੁਸਾਇਟੀ ਜੱਲਵਾਲ ਖਨੂਰ ਵੱਲੋਂ ਡਾਇਮੰਡ ਕਲੱਬ ਆਫ਼ ਕੈਲੇਫੋਰਨੀਆ, ਐਨ.ਆਰ. ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਦੂਸਰਾ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੱਲੋਵਾਲ ਖਨੂਰ ਦੀ ਗਰਾਉਂਡ ਚ ਕਰਵਾਇਆ ਗਿਆ। ਸਮਾਜ ਸੇਵੀ ਦੀਦਾਰ ਸਿੰਘ, ਬਲਕਾਰ ਸਿੰਘ ਅਮਰੀਕਾ, ਗੁਰਜੀਤ ਸਿੰਘ ਅਮਰੀਕਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਹੋਏ ਇਸ ਸਮਾਗਮ ਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਤੇ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਤਰਨਾ ਦਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨਭਾਈ ਕਰਨੈਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਸ੍ਰੀ ਫਤਿਹਗੜ੍ਹ ਸਾਹਿਬ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ ਵਾਲੇ, ਭਾਈ ਗਗਨਦੀਪ ਸਿੰਘ ਸ੍ਰੀ ਗੰਗਾਨਗਰ ਵਾਲੇ, ਬੀਬੀ ਦਲੇਰ ਕੌਰ ਖ਼ਾਲਸਾ ਇਟਰਨੈਸ਼ਨਲ ਢਾਡੀ ਜਥਾ, ਭਾਈ ਇਕਬਾਲ ਸਿੰਘ ਹੁਸ਼ਿਆਰਪੁਰ ਵਾਲੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰ ਇਤਿਹਾਸ ਸਰਵਣ ਕਰਵਾਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਿੱਖ ਕੰਮ ਨੂੰ ਦਰਪੇਸ਼ ਚੁਣੌਤੀਆਂ ਦੇ ਚੱਲਦਿਆਂ ਇੱਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਖ਼ਾਸ ਤੌਰ ਤੇ ਐਨ ਆਰ.ਆਈ ਵੀਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਅਸਲ ਮਕਸਦ ਇਹ ਹੈ ਕਿ ਨੌਜਵਾਨਾਂ ਨੂੰ ਗੁਰਸਿੱਖੀ ਜੀਵਨ ਦੇ ਧਾਰਨੀ ਬਣਾਇਆ ਜਾਵੇ ਅਤੇ ਮਾੜੀਆਂ ਅਲਾਮਤਾਂ ਤੋਂ ਵਰਜ ਕੇ ਸ਼ਬਦ ਗੁਰੂ ਨਾਲ ਜੋੜਿਆ ਜਾਵੇ। ਇਸ ਮੌਕੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਵੈੱਲਫੇਅਰ ਸੁਸਾਇਟੀ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਾਇਆ ਗਿਆ। ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਰਮਿੰਦਰ ਸਿੰਘ ਸੰਧੂ ਹਲਕਾ ਇੰਚਾਰਜ਼ ਚੱਥੇਵਾਲ, ਬਲਵੀਰ ਸਿੰਘ ਸੇਵਕ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ, ਨਿਰਮਲ ਸਿੰਘ ਭੀਲੋਵਾਲ, ਇਕਬਾਲ ਸਿੰਘ ਖੇੜਾ, ਸੁਰਜੀਤ ਸਿੰਘ ਸਿੰਬਲੀ, ਬੰਟੀ ਥਿੰਦਾ, ਨੰਬਰਦਾਰ ਕੁਲਦੀਪ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਜਸਵੀਰ ਸਿੰਘ ਧੋਲਾ, ਪਰਮਜੀਤ ਸਿੰਘ ਜੱਲੋਵਾਲ, ਨਰਿੰਦਰ ਸਿੰਘ ਔਜਲਾ ਯੂਐੱਸਏ., ਪ੍ਰਿੰ. ਸਤਨਾਮ ਸਿੰਘ ਖਨੂਰ, ਇੰਦਰਜੀਤ ਸਿੰਘ ਯੂਐੱਸਏ.ਗੁਰਦੀਪ ਸਿੰਘ ਭਾਮ ਕੈਨੇਡਾ, ਪਰਵਿੰਦਰ ਸਿੰਘ ਨਿੱਕਾ ਕੈਨੇਡਾ, ਕਰਨੈਲ ਸਿੰਘ ਯੂਐੱਸਏ, ਭਗਵੰਤ ਸਿੰਘ, ਸਰਬਜੀਤ ਸਿੰਘ ਬਾਜਵਾ। ਰਵਿੰਦਰ ਸਿੰਘ ਪ੍ਰਿੰਸ. ਜਸਵਿੰਦਰ ਸਿੰਘ ਯੂਐੱਸਏ, ਰਛਪਾਲ ਸਿੰਘ ਯੂਐੱਸਏ, ਕਮਲਜੀਤ ਸਿੰਘ ਭੂਪਾ, ਧਰਮਪਾਲ ਯੂਐੱਸਏ, ਮੇਜਰ ਸਿੰਘ ਲਹਿਰੀ ਯੂਐੱਸਏ, ਗੁਰਦੀਪ ਸਿੰਘ ਨਮੋਲੀਆ, ਅਵਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਕਮੇਟੀ ਖਨੂਰ, ਕੈਪਟਨ ਗੁਰਦੀਪ ਸਿੰਘ, ਜਸਵੀਰ ਸਿੰਘ ਸੋਢੀ, ਸਾਬਕਾ ਸਰਪੰਚ ਮੋਹਣ ਸਿੰਘ, ਸੁਰਜੀਤ ਸਿੰਘ, ਚਰਨਜੀਤ ਸਿੰਘ ਲੱਡੂ, ਹਰਭਜਨ ਸਿੰਘ, ਗੁਰਨਾਮ ਸਿੰਘ ਜੱਲੋਵਾਲ, ਗੁਰਵਿੰਦਰ ਸਿੰਘ ਜੱਲੋਵਾਲ, ਮੋਹਨ ਸਿੰਘ ਖਨੂਰ, ਜਗਤਾਰ ਸਿੰਘ ਜੱਲੋਵਾਲ ਆਦਿ ਸਮੇਤ ਵੱਡੀ ਗਿਣਤੀ ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।