ਰੇਡ਼ੂਪੱਤੀ ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਰੋਹ
ਰੇਡ਼ੂਪੱਤੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Publish Date: Sun, 01 Mar 2026 05:12 PM (IST)
Updated Date: Mon, 02 Mar 2026 04:05 AM (IST)

ਸਰਕਾਰੀ ਸਕੂਲ ਬੱਚਿਆਂ ਨੂੰ ਉੱਤਮ ਤੇ ਮਿਆਰੀ ਸਿੱਖਿਆ ਦੇ ਰਹੇ ਹਨ : ਦੀਪਕ ਠਾਕੁਰ ਜਗਮੋਹਨ ਸ਼ਰਮਾ, ਪੰਜਾਬੀ ਜਾਗਰਣ, ਤਲਵਾੜਾ: ਨੀਮ ਪਹਾੜੀ ਕਸਬਾ ਕਮਾਹੀ ਦੇਵੀ ਅਧੀਨ ਆਉਂਦੇ ਪਿੰਡ ਰੇੜੂਪੱਤੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਤੇ ਬਤੌਰ ਵਿਸ਼ੇਸ਼ ਮਹਿਮਾਨ ਜੀਟੀਯੂ ਦੇ ਸਾਬਕਾ ਸੂਬਾ ਜਨ ਸਕੱਤਰ ਸ਼ਿਵ ਕੁਮਾਰ ਸ਼ਾਮਲ ਹੋਏ। ਸਕੂਲ ਮੁਖੀ ਜਸਵੀਰ ਸਿੰਘ ਨੇ ਸਾਲਾਨਾ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦਸਿਆ ਕਿ ਸਕੂਲ ਦੇ ਪੰਜ ਵਿਦਿਆਰਥੀ ਨਵੋਦਿਆ ਵਿਦਿਆਲਿਆ ਲਈ ਚੁਣੇ ਗਏ, ਸਕੂਲ ਦੀ ਖੋ-ਖੋ ਟੀਮ ਨੇ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸ਼ਾਨਦਾਰ ਨਤੀਜਿਆਂ ਅਤੇ ਸਹਿ ਵਿਦਿਅਕ ਗਤੀਵਿਧੀਆਂ ’ਚ ਵਿਦਿਆਰਥੀਆਂ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਸਦਕਾ ਹਰ ਸਾਲ ਸਕੂਲ ’ਚ ਦਾਖਲਾ ਵਧ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਨੇ ਕਿਹਾ ਕਿ ਪਿੰਡ ਰੇੜੂਪੱਤੀ ਦੇ ਸਰਕਾਰੀ ਸਕੂਲ ਨੂੰ ਇਲਾਕੇ ’ਚ ਹੀ ਨਹੀਂ ਸਗੋਂ ਪੰਜਾਬ ਦੇ ਵਧੀਆ ਸਕੂਲਾਂ ਵਿੱਚ ਗਿਣਿਆ ਜਾਂਦਾ ਹੈ। ਸਿੱਖਿਆ ਵਿਭਾਗ ਵੱਲੋਂ ਵੀ ਉੱਤਮ ਕਾਰਗੁਜ਼ਾਰੀ ਲਈ ਰੇੜੂਪੱਤੀ ਸਕੂਲ ਨੂੰ ਸਨਮਾਨਿਤ ਕੀਤਾ ਗਿਆ ਹੈ। ਪਿੰਡ ਵਾਸੀਆਂ ਨੂੰ ਆਪਣੇ ਪਿੰਡ ਦੇ ਸਕੂਲ ’ਤੇ ਮਾਣ ਕਰਨਾ ਚਾਹੀਦਾ ਹੈ। ਸਰਕਾਰੀ ਸਕੂਲ ਬੱਚਿਆਂ ਨੂੰ ਉੱਤਮ ਤੇ ਮਿਆਰੀ ਸਿੱਖਿਆ ਦੇ ਰਹੇ ਹਨ। ਉਨ੍ਹਾਂ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ’ਚ ਦਾਖਲ ਕਰਵਾਉਣ ਲਈ ਅਪੀਲ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਕੋਰੀਓਗ੍ਰਾਫੀ, ਸੋਲੋ ਡਾਂਸ, ਨੁੱਕੜ ਨਾਟਕ ਧਰਤੀ ਕਰੇ ਪੁਕਾਰ, ਪੰਜਾਬੀ ਲੋਕ ਨਾਚ ਗਿੱਧਾ ਦੀ ਸ਼ਾਨਦਾਰ ਪੇਸ਼ਕਾਰੀ ਕਰ ਕੇ ਆਏ ਹੋਏ ਮਹਿਮਾਨਾਂ ਦਾ ਸਮਾਂ ਬੰਨ੍ਹਿਆ। ਜੀਟੀਯੂ ਦੇ ਸਾਬਕਾ ਸੂਬਾ ਜਨਰਲ ਸਕੱਤਰ ਸ਼ਿਵ ਕੁਮਾਰ, ਪ੍ਰਿੰਸੀਪਲ ਰਾਜੇਸ਼ ਸਿੰਘ, ਬੀਐੱਨਓ ਅਮਿਤ ਰਾਣਾ, ਸਰਵਜੀਤਪਾਲ ਸਿੰਘ, ਰਾਮ ਪ੍ਰਸ਼ਾਦ, ਚੇਅਰਪਰਸਨ ਅੰਜਨਾ ਦੇਵੀ, ਆਦਿ ਨੇ ਸਕੂਲ ਦੀ ਵਧੀਆ ਕਾਰਗੁਜ਼ਾਰੀ ਲਈ ਸਟਾਫ਼ ਦੀ ਪ੍ਰਸ਼ੰਸਾ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ’ਤੇ ਵਰਿੰਦਰ ਵਿੱਕੀ, ਸੱਤ ਪ੍ਰਕਾਸ਼, ਰਜਿੰਦਰ ਸਿੰਘ, ਦਵਿੰਦਰ ਸਿੰਘ, ਪੂਨਮ, ਸੋਹਣ ਲਾਲ, ਸਵਿਤਾ ਦੇਵੀ, ਅਨੀਤਾ ਦੇਵੀ, ਊਸ਼ਾ, ਐਚ ਟੀ ਰੇਨੂੰ ਬਾਲਾ, ਪ੍ਰੋ ਹਰਸ਼ ਮਹਿਤਾ, ਪ੍ਰਿਤਪਾਲ ਚੌਟਾਲ, ਅਜੇ ਭਾਟੀਆ ਆਦਿ ਹਾਜ਼ਰ ਸਨ।