ਖੰਨਾ ਨੂੰ ‘ਵਰਲਡ ਬੁੱਕ ਆਫ਼ ਰਿਕਾਰਡਜ਼’ ਵੱਲੋਂ ਮਿਲਿਆ ਵਿਸ਼ੇਸ਼ ਸਨਮਾਨ
ਅਵਿਨਾਸ਼ ਰਾਏ ਖੰਨਾ ਨੂੰ 'ਵਰਲਡ ਬੁੱਕ ਆਫ਼ ਰਿਕਾਰਡਜ਼' ਵੱਲੋਂ ਮਿਲਿਆ ਵਿਸ਼ੇਸ਼ ਸਨਮਾਨ; ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿੱਤੀ ਵਧਾਈ
Publish Date: Sun, 01 Mar 2026 05:38 PM (IST)
Updated Date: Mon, 02 Mar 2026 04:05 AM (IST)
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿੱਤੀ ਵਧਾਈ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ‘ਵਰਲਡ ਬੁੱਕ ਆਫ਼ ਰਿਕਾਰਡਜ਼’ ਵੱਲੋਂ ਸਨਮਾਨਿਤ ਕੀਤੇ ਜਾਣ ’ਤੇ ਵਧਾਈ ਦਿੱਤੀ ਹੈ। ਖੰਨਾ ਨੂੰ ਇਹ ਸਨਮਾਨ ਉਨ੍ਹਾਂ ਵੱਲੋਂ ਸਮਾਜ ਸੇਵਾ, ਲੋਕ ਭਲਾਈ ਅਤੇ ਜਨਤਕ ਹਿੱਤ ਦੇ ਮੁੱਦਿਆਂ ਨੂੰ ਨਿਰੰਤਰ ਉਠਾਉਣ ਅਤੇ ਹੱਲ ਕਰਨ ਲਈ ਦਿੱਤਾ ਗਿਆ ਹੈ। ਰਾਜਪਾਲ ਨੇ ਖੰਨਾ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਰਾਜਨੀਤਿਕ ਸਫ਼ਰ ਹਮੇਸ਼ਾ ਜਨਤਾ ਦੀ ਸੇਵਾ ਨੂੰ ਸਮਰਪਿਤ ਰਿਹਾ ਹੈ। ਅਵਿਨਾਸ਼ ਰਾਏ ਖੰਨਾ ਨੇ ਆਪਣੇ ਰਾਜਨੀਤਿਕ ਕਰੀਅਰ ਦੀ ਸ਼ੁਰੂਆਤ ਤੋਂ ਹੀ ਸਰਕਾਰੀ ਮਸ਼ੀਨਰੀ ਅਤੇ ਨਿੱਜੀ ਯਤਨਾਂ ਰਾਹੀਂ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਦੇ ਸਮਾਜਿਕ ਸੁਧਾਰ ਪ੍ਰਤੀ ਦ੍ਰਿਸ਼ਟੀਕੋਣ ਅਤੇ ਨਿਸ਼ਕਾਮ ਸੇਵਾ ਸਦਕਾ ਹੀ ਉਨ੍ਹਾਂ ਦਾ ਨਾਂ ਅੰਤਰਰਾਸ਼ਟਰੀ ਪੱਧਰ ’ਤੇ ਚੁਣਿਆ ਗਿਆ ਹੈ। ਰਾਜਪਾਲ ਨੇ ਕਿਹਾ ਕਿ ਖੰਨਾ ਦੀਆਂ ਇਹ ਪ੍ਰਾਪਤੀਆਂ ਨੌਜਵਾਨ ਸਿਆਸਤਦਾਨਾਂ ਲਈ ਇੱਕ ਪ੍ਰੇਰਨਾ ਸਰੋਤ ਹਨ। ਇਸ ਮੌਕੇ ਖੰਨਾ ਨੇ ਰਾਜਪਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਲਈ ਹੋਰ ਵੀ ਵਧੇਰੇ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਨਾ ਦੇਵੇਗਾ।