ਡੀਏਵੀ ਦੇ ਵਿਦਿਆਰਥੀਆਂ ਨੇ ਜਿੱਤੇ ਸ਼ਾਨਦਾਰ ਇਨਾਮ
ਕਲਾ ਉਤਸਵ 2026: ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਜਿੱਤੇ ਸ਼ਾਨਦਾਰ ਇਨਾਮ
Publish Date: Sun, 01 Mar 2026 05:54 PM (IST)
Updated Date: Mon, 02 Mar 2026 04:07 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਏ ਗਏ ਅੰਤਰ-ਕਾਲਜ ਮੁਕਾਬਲਿਆਂ ਕਲਾ ਉਤਸਵ 2026 ਵਿੱਚ ਡੀਏਵੀ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਲੋਹਾ ਮਨਵਾਉਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਡੀਏਵੀ ਕਾਲਜ ਦੇ ਪ੍ਰਿੰਸੀਪਲ ਪ੍ਰੋ. ਡਾ. ਵਿਨੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਕਾਲਜ ਦੀ ਵਿਦਿਆਰਥਣ ਨਵਲੀਨ ਕੌਰ ਨੇ ਪਹਿਲਾ ਸਥਾਨ ਅਤੇ ਦਿਵਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਸਲੋਗਨ ਲੇਖਣੀ ਮੁਕਾਬਲੇ ਵਿੱਚ ਨੰਦਿਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਕਵਿਤਾ ਲੇਖਣੀ ਮੁਕਾਬਲੇ ਵਿੱਚ ਪੂਜਾ ਨੇ ਹੌਂਸਲਾ ਅਫਜ਼ਾਈ ਇਨਾਮ ਜਿੱਤਿਆ। ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਆਰ. ਐਮ. ਭੱਲਾ ਨੇ ਡੀਨ ਸੱਭਿਆਚਾਰਕ ਮਾਮਲੇ ਡਾ. ਕੁਲਵੰਤ ਸਿੰਘ ਰਾਣਾ ਅਤੇ ਮੁਕਾਬਲਿਆਂ ਦੇ ਇੰਚਾਰਜ ਰਜਨੀ ਅਤੇ ਪ੍ਰਿਆ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਰਚਨਾਤਮਕ ਯੋਗਤਾ ਨੂੰ ਨਿਖਾਰਨ ਦਾ ਵਧੀਆ ਮੰਚ ਸਾਬਤ ਹੁੰਦੇ ਹਨ।