ਆਈਆਈਸੀ ਦੇ ਸਹਿਯੋਗ ਨਾਲ ਵਰਕਸ਼ਾਪ ਦਾ ਕੀਤਾ ਆਯੋਜਨ
ਹਰਿਆਣਾ ਕਾਲਜ ਵਿੱਚ ਕਾਮਰਸ ਵਿਭਾਗ ਨੇ ਆਈ.ਆਈ.ਸੀ ਦੇ ਸਹਿਯੋਗ ਨਾਲ ਵਰਕਸ਼ਾਪ ਦਾ ਆਯੋਜਨ
Publish Date: Sun, 01 Mar 2026 06:02 PM (IST)
Updated Date: Mon, 02 Mar 2026 04:08 AM (IST)

ਕਮਲ, ਪੰਜਾਬੀ ਜਾਗਰਣ, ਹਰਿਆਣਾ : ਜੀਜੀਡੀਐੱਸਡੀ ਕਾਲਜ ਹਰਿਆਣਾ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ.ਦੇਸ਼ ਬੰਧੂ, ਸਕੱਤਰ ਡਾ.ਗੁਰਦੀਪ ਕੁਮਾਰ ਸ਼ਰਮਾ ਦੇ ਦਿਸ਼ਾ—ਨਿਰਦੇਸ਼ਾਂ ਅਤੇ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਦੀ ਅਗਵਾਈ ਹੇਠ ਕਾਮਰਸ ਵਿਭਾਗ ਦੇ ਮੁੱਖੀ ਪ੍ਰੋ.ਗੁਰਪ੍ਰੀਤ ਕੌਰ ਦੀ ਦੇਖਰੇਖ ਵਿੱਚ ਕਾਮਰਸ ਵਿਭਾਗ ਨੇ ਆਈ.ਆਈ.ਸੀ ਦੇ ਸਹਿਯੋਗ ਨਾਲ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਵਿਸ਼ਾ ਉੱਦਮਤਾ ਇੱਕ ਕੈਰੀਅਰ ਦੇ ਮੌਕੇ ਵਜੋਂ ਸੀ। ਇਸ ਵਰਕਸ਼ਾਪ ਵਿੱਚ ਕਾਲਜ ਦੇ 26 ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਰਕਸ਼ਾਪ ਵਿੱਚ ਲਗਭਗ 13 ਵਿਦਿਆਰਥੀਆਂ ਵੱਲੋਂ ਪਾਵਰ ਪੁਆਇੰਟ ਪ੍ਰੈਜ਼ੇਟੇਸ਼ਨ ਰਾਹੀ ਉੱਦਮਤਾ ਦੇ ਨਵੀਨਤਮ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਪੋ੍ਰ.ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਅੱਜ ਦੇ ਮੁਕਾਬਲੇਬਾਜ਼ੀ ਵਾਲੇ ਯੁੱਗ ਵਿੱਚ ਉਦਮਤਾ ਬਾਰੇ ਕਿਹਾ ਕਿ ਇਹ ਸਿਰਫ ਕਾਰੋਬਾਰ ਸ਼ੁਰੂ ਕਰਨ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਨਵੀਨਤਾ ਸਵੈ ਨਿਰਭਰਤਾ ਅਤੇ ਲੀਡਰਸ਼ਿਪ ਸਮਰੱਥਾ ਦੇ ਵਿਕਾਸ ਦਾ ਮਾਧਿਅਮ ਬਣ ਚੁੱਕੀ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਜੀ ਨੇ ਅੱਵਲ ਆਏ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਦੇ ਨਾਲ ਉਨ੍ਹਾਂ ਨੇ ਵਿਭਾਗ ਦੁਆਰਾ ਆਯੋਜਿਤ ਕਰਵਾਈ ਗਈ ਇਸ ਵਰਕਸ਼ਾਪ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੇ ਵਿਕਾਸ ਲਈ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਆਯੋਜਿਤ ਹੁੰਦੀਆਂ ਰਹਿਣੀਆਂ ਚਾਹੀਦੀਆਂ ਹਨ।