ਵਿਕਾਸ ਕਾਰਜਾਂ ’ਚ ਪਾਰਦਰਸ਼ਤਾ ਤੇ ਗੁਣਵੱਤਾ ਸਾਡੀ ਮੁੱਖ ਤਰਜੀਹ: ਜਿੰਪਾ
ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਸਾਡੀ ਮੁੱਖ ਤਰਜੀਹ: ਬ੍ਰਮ ਸ਼ੰਕਰ ਜਿੰਪਾ
Publish Date: Mon, 02 Mar 2026 03:34 PM (IST)
Updated Date: Tue, 03 Mar 2026 04:00 AM (IST)
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ ਵਾਰਡ ਨੰਬਰ 31 ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਤਹਿਤ ਇਲਾਕੇ ਦੀਆਂ ਗਲੀਆਂ ਦੇ ਨਿਰਮਾਣ ’ਤੇ ਲੱਗਭੱਗ 22 ਲੱਖ ਰੁਪਏ ਖਰਚ ਕੀਤੇ ਜਾਣਗੇ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ‘ਸਾਡੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।’ ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਪੜਾਅਵਾਰ ਤਰੀਕੇ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਹੁਸ਼ਿਆਰਪੁਰ ਨੂੰ ਇੱਕ ਆਧੁਨਿਕ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਸਕੇ।
ਵਾਰਡ ਨੰਬਰ 31 ਦੇ ਨਿਵਾਸੀਆਂ ਨੇ ਵਿਧਾਇਕ ਅਤੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਗਲੀਆਂ ਦੇ ਬਣਨ ਨਾਲ ਆਵਾਜਾਈ ਸੌਖੀ ਹੋਵੇਗੀ ਅਤੇ ਸਾਫ਼-ਸੁਥਰਾ ਵਾਤਾਵਰਣ ਮਿਲੇਗਾ। ਉਨ੍ਹਾਂ ਇਸ ਪਹਿਲਕਦਮੀ ਨੂੰ ਇਲਾਕੇ ਦੇ ਬੁਨਿਆਦੀ ਢਾਂਚੇ ਲਈ ਇੱਕ ਠੋਸ ਕਦਮ ਦੱਸਿਆ।
ਸਮਾਰੋਹ ਦੌਰਾਨ ਵਿਧਾਇਕ ਜਿੰਪਾ ਦੇ ਨਾਲ ਸੁਰਿੰਦਰ ਕੁਮਾਰ (ਮੇਅਰ), ਮੋਨਿਕਾ ਕਤਨਾ (ਕੌਂਸਲਰ), ਬਲਵਿੰਦਰ ਕਤਨਾ, ਪੰਡਿਤ ਰਾਮਾਨੁਜ, ਮੁਕੇਸ਼ ਕੁਮਾਰ ਅਤੇ ਰੀਨਾ ਪਰਾਸ਼ਰ ਅਤੇ ਹੋਰ ਪਤਵੰਤੇ ਹਾਜ਼ਰ ਸਨ। ਸਾਰੇ ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਇਹ ਵਿਕਾਸ ਕਾਰਜ ਨਾ ਸਿਰਫ਼ ਆਵਾਜਾਈ ਨੂੰ ਸੁਚਾਰੂ ਬਣਾਉਣਗੇ ਬਲਕਿ ਨਾਗਰਿਕਾਂ ਦੇ ਜੀਵਨ ਪੱਧਰ ਵਿੱਚ ਵੀ ਸੁਧਾਰ ਲਿਆਉਣਗੇ।