ਵਿਧਾਇਕ ਜਿੰਪਾ ਨੇ ਗਲੀਆਂ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 8 ਵਿੱਚ ਗਲੀਆਂ ਦੇ ਨਿਰਮਾਣ ਦੀ ਕਰਵਾਈ ਸ਼ੁਰੂਆਤ
Publish Date: Tue, 03 Mar 2026 06:02 PM (IST)
Updated Date: Wed, 04 Mar 2026 04:06 AM (IST)

21 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਆਧੁਨਿਕ ਗਲੀਆਂ ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਉਨ੍ਹਾਂ ਨੇ ਵਾਰਡ ਨੰਬਰ 8 ਵਿੱਚ ਲਗਭਗ 21 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕੰਮ ਦਾ ਸ਼ੁੱਭ-ਆਰੰਭ ਕੀਤਾ। ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਮੁੱਖ ਟੀਚਾ ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ਖੇਤਰ ਦਾ ਸਰਬਪੱਖੀ ਵਿਕਾਸ ਅਤੇ ਜਨਤਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਪਹਿਲ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਆਂ ਗਲੀਆਂ ਦੇ ਬਣਨ ਨਾਲ ਸਥਾਨਕ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਵਿੱਚ ਸਫਾਈ ਦੇ ਨਾਲ-ਨਾਲ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਵੀ ਪੱਕਾ ਹੱਲ ਹੋਵੇਗਾ। ਬਾਕਸ-- ਸਰਕਾਰ ਵੱਲੋਂ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਵਿਧਾਇਕ ਜਿੰਪਾ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਵਿਧਾਇਕ ਦਫ਼ਤਰ ਮਿਲ ਕੇ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਦਿਨ-ਰਾਤ ਯਤਨਸ਼ੀਲ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕੰਮ ਮਿੱਥੇ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਬਾਕਸ-- ਪਤਵੰਤੇ ਸੱਜਣਾਂ ਦੀ ਮੌਜੂਦਗੀ ਇਸ ਖ਼ੁਸ਼ੀ ਦੇ ਮੌਕੇ ਕੁਲਵੰਤ ਸਿੰਘ, ਗੁਰਬਖਸ਼ ਕੌਰ, ਨਰਿੰਦਰ ਕੌਰ, ਜਸਵੀਰ ਕੌਰ, ਸੋਹਣ ਸਿੰਘ, ਸੰਦੀਪ ਸਿੰਘ, ਅਵਤਾਰ ਸਿੰਘ ਗਿੱਲ, ਪਰਮਜੀਤ ਸਿੰਘ ਅਤੇ ਰਸ਼ਪਾਲ ਸਿੰਘ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ। ਸਥਾਨਕ ਨਿਵਾਸੀਆਂ ਨੇ ਵਿਧਾਇਕ ਜਿੰਪਾ ਦੇ ਇਨ੍ਹਾਂ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਧੰਨਵਾਦ ਪ੍ਰਗਟਾਇਆ।