ਗਲੀਆਂ ’ਚ ਬਲਾਕ ਟਾਈਲ ਲਾਉਣ ਦੇ ਕੰਮ ਦੀ ਸ਼ੁਰੂਆਤ
ਵਾਰਡ ਨੰਬਰ 11 ਵਿੱਚ 17 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਬਲਾਕ ਟਾਈਲ ਲਗਾਉਣ ਦੇ ਕੰਮ ਦੀ ਸ਼ੁਰੂਆਤ
Publish Date: Tue, 03 Mar 2026 06:05 PM (IST)
Updated Date: Wed, 04 Mar 2026 04:06 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 11 ਵਿੱਚ ਵਿਕਾਸ ਕਾਰਜਾਂ ਤਹਿਤ 17 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਵਿੱਚ ਬਲਾਕ ਟਾਈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਅਤੇ ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਹਾਜ਼ਰ ਸਨ। ਵਾਰਡ ਦੇ ਪ੍ਰਮੁੱਖ ਨਾਗਰਿਕਾਂ ਅਤੇ ਸਥਾਨਕ ਵਾਸੀਆਂ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕਰਦੇ ਹੋਏ ਇਸ ਵਿਕਾਸ ਕਾਰਜ ਦੀ ਸ਼ਲਾਘਾ ਕੀਤੀ। ਵਿਧਾਇਕ ਜਿੰਪਾ ਨੇ ਕਿਹਾ ਕਿ ਜਨਤਾ ਦੀ ਸਹੂਲਤ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਰਹਿਣਗੇ, ਤਾਂ ਜੋ ਲੋਕਾਂ ਨੂੰ ਆਵਾਜਾਈ ਅਤੇ ਰੋਜ਼ਮਰਾ ਜੀਵਨ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਲਗਾਤਾਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਵਾਰਡ ਨੰਬਰ 11 ਵਿੱਚ ਬਲਾਕ ਟਾਈਲ ਲਗਣ ਨਾਲ ਗਲੀਆਂ ਦੀ ਹਾਲਤ ਸੁਧਰੇਗੀ ਅਤੇ ਖੇਤਰ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ। ਸਥਾਨਕ ਵਾਸੀਆਂ ਨੇ ਇਸ ਪਹਿਲ ਦਾ ਸਵਾਗਤ ਕਰਦਿਆਂ ਵਿਧਾਇਕ ਅਤੇ ਨਗਰ ਨਿਗਮ ਟੀਮ ਦਾ ਧੰਨਵਾਦ ਕੀਤਾ।