ਕੀਰਤਨ ਦਰਬਾਰ ਸਬੰਧੀ ਕੀਤੀ ਮੀਟਿੰਗ
ਕੀਰਤਨ ਦਰਬਾਰ ਸਬੰਧੀ ਕੀਤੀ ਗਈ ਮੀਟਿੰਗ
Publish Date: Tue, 03 Mar 2026 06:24 PM (IST)
Updated Date: Wed, 04 Mar 2026 04:06 AM (IST)
ਕਮਲ, ਪੰਜਾਬੀ ਜਾਗਰਣ, ਹਰਿਆਣਾ : ਵਾਰਿਸ ਬਾਬਾ ਬਘੇਲ ਸਿੰਘ ਜਥੇਬੰਦੀ ਵੱਲੋਂ ਗੁਰਦੁਆਰਾ ਬਾਬਾ ਬਘੇਲ ਸਿੰਘ ਜੀ ਸਮਾਧਾਂ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਉਣ ਦੀਆਂ ਤਿਆਰੀਆਂ ਸਬੰਧੀ ਸਰਦਾਰ ਹਰਬੰਸ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪ੍ਰਬੰਧਾਂ, ਰੂਪ-ਰੇਖਾ ਅਤੇ ਸਮਾਗਮ ਦੀ ਸਫਲਤਾ ਲਈ ਰਣਨੀਤੀਆਂ ਉਲੀਕੀਆਂ ਗਈਆਂ, ਜਿਸ ਵਿੱਚ ਸੁਸਾਇਟੀ ਦੇ ਪ੍ਰਧਾਨ ਵੱਲੋਂ ਦੱਸਿਆ ਗਿਆ ਕਿ ਇਹ ਪਹਿਲਾ ਮਹਾਨ ਕੀਰਤਨ ਦਰਬਾਰ ਬਾਬਾ ਬਘੇਲ ਸਿੰਘ ਦੇ ਦਿੱਲੀ ਫਤਿਹ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਵੱਖ ਵੱਖ ਸਿੰਘਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਅਤੇ ਕਰਵਾਏ ਜਾ ਰਹੇ ਮਹਾਨ ਨਗਰ ਕੀਰਤਨ ਦਰਬਾਰ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੀਟਿੰਗ ਵਿੱਚ ਜਸਬੀਰ ਸਿੰਘ ਚੇਅਰਮੈਨ ਤੇਜਪਾਲ ਸਿੰਘ ਪ੍ਰਧਾਨ ,ਸਰਬਜੋਤ ਸਿੰਘ ,ਸ਼ੰਕਰ ਸਿੰਘ ,ਸੰਦੀਪ ਸਿੰਘ, ਅਵਤਾਰ ਸਿੰਘ, ਪ੍ਰਿਥਪਾਲ ਸਿੰਘ, ਅਮਨਜੋਤ ਸਿੰਘ, ਮਨਜੀਤ ਸਿੰਘ ਮੱਖਣ, ਸਤਵੰਤ ਸਿੰਘ, ਜਸਪ੍ਰੀਤ ਸਿੰਘ, ਇੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਗੁਰਜਿੰਦਰ ਸਿੰਘ ਧਨੋਆ, ਦਿਲਬਾਗ ਸਿੰਘ, ਰੇਸ਼ਮ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਬਗੇਲ ਸਿੰਘ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।