ਜਿੰਪਾ ਨੇ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਕਰਵਾਈ ਸ਼ੁਰੂਆਤ
ਵਿਧਾਇਕ ਜਿੰਪਾ ਨੇ ਬਹਾਦਰਪੁਰ ’ਚ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਕਰਵਾਈ ਸ਼ੁਰੂਆਤ
Publish Date: Thu, 05 Mar 2026 05:13 PM (IST)
Updated Date: Fri, 06 Mar 2026 04:03 AM (IST)

ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਬਹਾਦਰਪੁਰ ਪਿੰਡ ਵਿੱਚ ਸਰਕਾਰੀ ਮਿਡਲ ਸਕੂਲ ਦੇ ਸਾਹਮਣੇ ਸਥਿਤ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਕ ਦੇ ਨਵੀਨੀਕਰਨ ਤੇ ਲਗਭਗ 12 ਲੱਖ 19 ਹਜ਼ਾਰ ਦੀ ਲਾਗਤ ਆਵੇਗੀ ਅਤੇ ਪੂਰਾ ਹੋਣ ਤੇ ਇਹ ਪਾਰਕ ਇਲਾਕੇ ਦੇ ਲੋਕਾਂ ਲਈ ਇੱਕ ਸੁੰਦਰ ਅਤੇ ਸੁਵਿਧਾਜਨਕ ਸਥਾਨ ਬਣ ਜਾਵੇਗਾ। ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਬਿਹਤਰ ਜਨਤਕ ਥਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਕਾਂ ਦਾ ਵਿਕਾਸ ਸਮਾਜ ਦੇ ਹਰ ਵਰਗ ਲਈ ਬਹੁਤ ਜ਼ਰੂਰੀ ਹੈ ਕਿਉਂਕਿ ਬੱਚੇ ਇੱਥੇ ਖੇਡ ਸਕਦੇ ਹਨ, ਬਜ਼ੁਰਗ ਸੈਰ ਕਰ ਸਕਦੇ ਹਨ ਅਤੇ ਲੋਕ ਆਪਣੇ ਖਾਲੀ ਸਮੇਂ ਵਿੱਚ ਸਿਹਤਮੰਦ ਵਾਤਾਵਰਣ ਦਾ ਆਨੰਦ ਲੈਣ ਲਈ ਇੱਥੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਰਕ ਦੇ ਨਵੀਨੀਕਰਨ ਦੇ ਹਿੱਸੇ ਵਜੋਂ ਨਵੇਂ ਰਸਤੇ, ਬੈਠਣ ਵਾਲੇ ਬੈਂਚ, ਹਰਿਆਲੀ ਵਧਾਉਣ ਲਈ ਰੁੱਖ ਲਗਾਉਣਾ ਅਤੇ ਹੋਰ ਜ਼ਰੂਰੀ ਸਹੂਲਤਾਂ ਵਿਕਸਤ ਕੀਤੀਆਂ ਜਾਣਗੀਆਂ, ਜਿਸ ਨਾਲ ਪਾਰਕ ਹੋਰ ਵੀ ਆਕਰਸ਼ਕ ਅਤੇ ਉਪਯੋਗੀ ਬਣ ਜਾਵੇਗਾ। ਵਿਧਾਇਕ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਹਲਕੇ ਦੇ ਵਿਕਾਸ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵਿਕਾਸ ਕਾਰਜਾਂ ਦੀ ਗਤੀ ਇਸੇ ਰਫ਼ਤਾਰ ਨਾਲ ਜਾਰੀ ਰਹੇਗੀ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਾਰਕ ਦੇ ਨਵੀਨੀਕਰਨ ਦਾ ਕੰਮ ਨਿਰਧਾਰਤ ਸਮੇਂ ਦੇ ਅੰਦਰ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਇਸਦਾ ਲਾਭ ਜਲਦੀ ਮਿਲ ਸਕੇ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਵਿਕਾਸ ਮੱਟੂ, ਕੁਲਵਿੰਦਰ ਸਿੰਘ ਹੁੰਦਲ, ਰਾਕੇਸ਼ ਕੁਮਾਰ ਬਿੱਲਾ, ਮਨੀ ਗੋਗੀਆ, ਬਲਵਿੰਦਰ ਰਾਣਾ ਸਮੇਤ ਹੋਰ ਸਥਾਨਕ ਲੋਕ ਵੀ ਮੌਜੂਦ ਸਨ।