ਡਾ. ਮੋਮੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਉੱਘੇ ਸਮਾਜ ਸੇਵੀ ਡਾ ਮੋਮੀ ਸ੍ਰੀ ਖੁਰਾਲਗੜ੍ਹ ਸਾਹਿਬ ਨਤਮਸਤਕ ਹੋਏ
Publish Date: Thu, 05 Mar 2026 05:21 PM (IST)
Updated Date: Fri, 06 Mar 2026 04:03 AM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ,
ਬੀਣੇਵਾਲ ਬੀਤ: ਡਾ. ਸੀਐੰਲ ਮੋਮੀ ਉੱਘੇ ਸਮਾਜ-ਸੇਵੀ ਪਰਿਵਾਰ ਸਮੇਤ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਡਾਕਟਰ ਮੋਮੀ ਸਮਾਜ ਦੀ ਸੇਵਾ ਅਤੇ ਲੋੜਵੰਦਾਂ ਦੀ ਮੱਦਦ ਕਰਨ ਲਈ ਹਰ ਸਮੇਂ ਤਤੱਪਰ ਰਹਿੰਦੇ ਹਨ। ਇਸ ਮੌਕੇ ਡਾ ਮੋਮੀ ਦੀਆਂ ਬਾਬਾ ਕੇਵਲ ਸਿੰਘ ਨਾਲ ਵਿਚਾਰਾਂ ਹੋਈਆਂ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ, ਇਤਿਹਾਸ ਸਬੰਧੀ ਗੱਲਬਾਤ ਕੀਤੀ, ਜਿਸ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਡਾ. ਮੋਮੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸ ਉਨ੍ਹਾਂ ਦੀ ਬਾਣੀ ਅਤੇ ਸਾਹਿਤ ਨੂੰ ਘਰ ਘਰ ਪਹੁੰਚਾਉਣਾ ਸਾਡਾ ਇਖਲਾਕੀ ਫਰਜ਼ ਹੈ, ਜੋ ਕਿ ਅਸੀਂ ਤਨ ਦੇਹੀ ਨਾਲ ਨਿਭਾਵਾਂਗੇ ਅਤੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਾਲ ਜੁੜਕੇ ਪੂਰੇ ਵਿਸ਼ਵ ਦੇ ਅੰਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਚਾਰ ਪ੍ਰਸਾਰ ਕਰਾਂਗੇ। ਇਸ ਮੌਕੇ ਤੇ ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।